ਕੋਸਰੀ ਨਿਊਜ਼ ਨੈੱਟਵਰਕ – ਜਾਪਾਨ ਦੇ ਹੋਕਾਈਡੋ ‘ਚ ਮੰਗਲਵਾਰ ਨੂੰ 6.1 ਤੀਬਰਤਾ ਦਾ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਭਾਰਤੀ ਸਮੇਂ ਮੁਤਾਬਕ ਇਹ ਭੂਚਾਲ ਜਾਪਾਨ ਵਿੱਚ ਦੁਪਹਿਰ 2.48 ਵਜੇ ਆਇਆ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਭੱਜਣ ਲੱਗੇ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਤੋਂ ਬਾਅਦ ਜਾਪਾਨ ਵੱਲੋਂ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ 24 ਮਾਰਚ ਨੂੰ ਜਾਪਾਨ ਦੇ ਇਜ਼ੂ ਟਾਪੂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਸਕੇਲ ‘ਤੇ ਇਨ੍ਹਾਂ ਝਟਕਿਆਂ ਦੀ ਤੀਬਰਤਾ 4.6 ਦਰਜ ਕੀਤੀ ਗਈ।
ਇਹ ਵੀ ਪੜ੍ਹੋ :-ਮਨੀਸ਼ਾ ਗੁਲਾਟੀ ਦੀ ਐਕਸਟੈਂਸ਼ਨ ਸੰਬੰਧਿਤ ਹਾਈ ਕੋਰਟ ਦਾ ਵੱਡਾ ਫੈਸਲਾ ‘ਪੜ੍ਹੋ ਪੂਰਾ ਮਾਮਲਾ…