ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਦੁਖਦ ਖ਼ਬਰ ਹੈ ਕਿ ਅੱਜ ਜਲੰਧਰ ‘ਚ ਸੜਕ ਹਾਦਸੇ ‘ਚ ਇਕ ਬਜ਼ੁਰਗ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਬਾਈਪਾਸ ਨੇੜੇ ਜੰਮੂ ਨੰਬਰ ਦੇ ਟਰੱਕ ਨੇ ਸਕੂਟੀ ਸਵਾਰ ਬਜ਼ੁਰਗ ਵਿਅਕਤੀ ਨੂੰ ਕੁਚਲ ਦਿੱਤਾ। ਟਰੱਕ ਨਾਲ ਟਕਰਾਉਣ ਨਾਲ ਐਕਟਿਵਾ ਸਵਾਰ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਾਸੀ ਪ੍ਰੀਤ ਨਗਰ ਵਜੋਂ ਹੋਈ ਹੈ। ਹਾਦਸੇ ਦੇ ਤੁਰੰਤ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਵੀ ਸੂਚਿਤ ਕਰ ਦਿੱਤਾ ਹੈ। ਪੁਲਸ ਨੇ ਮੌਕੇ ਤੋਂ ਟਰੱਕ ਨੂੰ ਵੀ ਕਬਜ਼ੇ ‘ਚ ਲੈ ਲਿਆ ਹੈ ਅਤੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ :- ਅੰਮ੍ਰਿਤਸਰ ਤੋਂ ਚੱਲੇਗੀ ਵਿਸ਼ੇਸ਼ ‘ਗੁਰੂ ਕ੍ਰਿਪਾ ਰੇਲਗੱਡੀ’ ਇਨ੍ਹਾਂ ਇਤਿਹਾਸਕ ਧਾਰਮਿਕ ਅਸਥਾਨਾਂ ਦੇ ਹੋਣਗੇ ਦਰਸ਼ਨ – ਛੀਨਾ