KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਸਕੂਲ ਨੀਤੀ ਨੂੰ ਹੋਰ ਵਧੀਆ  ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ  : ਹਰਜੋਤ ਸਿੰਘ ਬੈਂਸ
Education revolution of Bhagwant Mann government: Punjab government schools outshine private schools in class 12 results: Harjot Singh Bains

ਸਕੂਲ ਨੀਤੀ ਨੂੰ ਹੋਰ ਵਧੀਆ  ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ  : ਹਰਜੋਤ ਸਿੰਘ ਬੈਂਸ


 ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ  ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ।

ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ  ਦੌਰਾਨ ਜਾਰੀ ਰਹੇਗਾ।

ਸ. ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ  4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ।

adv
ਇਸ  ਦੌਰੇ ਦੌਰਾਨ ਸ. ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ।

ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ  ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ  ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ  ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ ਜਿਸ ਲਈ ਚੰਡੀਗੜ੍ਹ ਦੇ ਦਫ਼ਤਰਾਂ ਵਿਚ ਬੈਠਣ  ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ।
ADV
ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।

Leave a Reply