KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ ਨੇ ਜਲੰਧਰ ਉਪ ਚੋਣ ਤੋਂ ਪਹਿਲਾਂ ‘ਆਪ’ ਨੂੰ ਦਿੱਤਾ ਸਮਰਥਨ
Home Guard Welfare Association extended its support to AAP before the Jalandhar by-election

ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ ਨੇ ਜਲੰਧਰ ਉਪ ਚੋਣ ਤੋਂ ਪਹਿਲਾਂ ‘ਆਪ’ ਨੂੰ ਦਿੱਤਾ ਸਮਰਥਨ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਪੂਰੇ ਜ਼ੋਰਾਂ ‘ਤੇ ਪ੍ਰਚਾਰ ਕਰ ਰਹੀ ਹੈ। ਬੁੱਧਵਾਰ ਨੂੰ, ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਪੰਜਾਬ ਨੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਇੱਕ ਮੰਗ ਪੱਤਰ ਸੌਂਪਿਆ ਅਤੇ ਜ਼ਿਮਨੀ ਚੋਣ ਤੋਂ ਪਹਿਲਾਂ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ।

ਇਹ ਵੀ ਪੜ੍ਹੋ :- ‘ਆਪ’ ਨੇ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਐਲਾਨਿਆ

adv

ਇਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਉਹ ਖੁਦ ਵੀ ਮੁਲਾਜ਼ਮ ਯੂਨੀਅਨਾਂ ਅਤੇ ਜਥੇਬੰਦੀਆਂ ਦੇ ਨਾਲ ਖੜ੍ਹੇ ਰਹੇ ਹਨ ਅਤੇ ਇਸੇ ਕਰਕੇ ਉਨ੍ਹਾਂ ਕਾਂਗਰਸ ਤੋਂ ਆਪਣਾ ਅਹੁਦਾ ਛੱਡਿਆ ਸੀ ਕਿਉਂਕਿ ਉਸਦੇ ਆਗੂ ਮੁਲਾਜ਼ਮਾਂ ਅਤੇ ਸੇਵਾਮੁਕਤ ਪੈਨਸ਼ਨਰਾਂ ਲਈ ਕੁਝ ਵੀ ਕਰਨ ਨੂੰ ਤਿਆਰ ਨਹੀਂ ਸਨ। ਇਸ ਮੌਕੇ ਚੈਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਆਈ. ਐਸ. ਬੰਗਾ ਮੀਤ ਪ੍ਰਧਾਨ ਜਲੰਧਰ ਵਿਸ਼ੇਸ਼ ਤੌਰ ਉੱਤੇ ਹਾਜਰ ਸਨ।

ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿੱਚ ਰੁਜ਼ਗਾਰ, ਮੁਲਾਜ਼ਮ ਅਤੇ ਸੇਵਾਮੁਕਤ ਪੈਨਸ਼ਨਰ ਸਾਡੀ ਪਹਿਲ ਹਨ। ਮਾਨ ਸਰਕਾਰ ਲਗਾਤਾਰ ਰੁਜ਼ਗਾਰ ਪੈਦਾ ਕਰ ਰਹੀ ਹੈ ਅਤੇ ਇਸੇ ਤਹਿਤ ਤੀਹ ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅਸੀਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕੀਤਾ ਅਤੇ ਓਪੀਐਸ (ਪੁਰਾਣੀ ਪੈਨਸ਼ਨ ਸਕੀਮ) ਨੂੰ ਮੁੜ ਲਾਗੂ ਕਰਨ ਦਾ ਫੈਸਲਾ ਕੀਤਾ।

ਉਨ੍ਹਾਂ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੇ ਹਨ ਅਤੇ ਉਨ੍ਹਾਂ ਦਾ ਮਾਮਲਾ ਸਰਕਾਰ ਕੋਲ ਉਠਾਉਣਗੇ। ਇਸੇ ਦੌਰਾਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਕਿ ਉਹ ਜਲੰਧਰ ਸੀਟ ਲਈ ‘ਆਪ’ ਉਮੀਦਵਾਰ ਦੀ ਹਮਾਇਤ ਕਰਨਗੇ ਤਾਂ ਜੋ ਆਮ ਲੋਕਾਂ ਅਤੇ ਮੁਲਾਜ਼ਮਾਂ ਦੀ ਆਵਾਜ਼ ਸੰਸਦ ਤੱਕ ਪਹੁੰਚ ਸਕੇ।

ADV

ਹਰਚੰਦ ਬਰਸਟ ਨੇ ਕਿਹਾ ਕਿ ਪਾਰਟੀ ਨੇ ਆਪਣੀਆਂ ਸਾਰੀਆਂ ਵੱਡੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਇਸ ਲਈ ਲੋਕ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸਾਡੀ ਇਮਾਨਦਾਰੀ ਨੂੰ ਜਾਣਦੇ ਹਨ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਨੂੰ ਹੀ ਵੋਟ ਪਾਉਣਗੇ ਕਿਉਂਕਿ ਲੋਕ ਜਾਣਦੇ ਹਨ ਕਿ ਸਿਰਫ ‘ਆਪ’ ਦੀਆਂ ਨੀਤੀਆਂ ਹੀ ਲੋਕ-ਪੱਖੀ ਹਨ ਅਤੇ ਇਹੀ ਵਿਕਾਸ ਦੇ ਕੰਮ ਕਰਦੀ ਹੈ।

Leave a Reply