KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਭਗੌੜੇ ਅੰਮ੍ਰਿਤਪਾਲ ਸਿੰਘ ਦਾ ਖਾਸ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ ‘ਕੀਤੇ ਵੱਡੇ ਖੁਲਾਸੇ
Big revelations made by Pappalpreet Singh the special companion of fugitive Amritpal Singh

ਭਗੌੜੇ ਅੰਮ੍ਰਿਤਪਾਲ ਸਿੰਘ ਦਾ ਖਾਸ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ ‘ਕੀਤੇ ਵੱਡੇ ਖੁਲਾਸੇ


ਹੁਸ਼ਿਆਰਪੁਰ, (ਕੇਸਰੀ ਨਿਊਜ਼ ਨੈੱਟਵਰਕ) : ਆਪਰੇਸ਼ਨ ਅੰਮ੍ਰਿਤਪਾਲ ਸਿੰਘ ’ਚ ਅੱਜ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਭਗੌੜੇ ਅੰਮ੍ਰਿਤਪਾਲ ਸਿੰਘ ਦਾ ਖਾਸ ਸਾਥੀ ਪੱਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੱਪਲਪ੍ਰੀਤ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਮੁਤਾਬਕ ਇਹ ਗ੍ਰਿਫ਼ਤਾਰੀ ਕਾਊਂਟਰ ਇੰਟੈਲੀਜੈਂਸ ਤੇ ਪੰਜਾਬ ਪੁਲਿਸ ਦੇ ਜੁਆਇੰਟ ਆਪ੍ਰੇਸ਼ਨ ਸਦਕੇ ਨੇਪਰੇ ਚੜ੍ਹੀ ਹੈ।

adv

ਥੋੜ੍ਹੀ ਦੇਰ ਵਿਚ ਪੁਲਿਸ ਪ੍ਰੈਸ ਕਾਨਫਰੰਸ ਕਰਕੇ ਇਸ ਦਾ ਅਧਿਕਾਰਤ ਤੌਰ ’ਤੇ ਐਲਾਨ ਕਰ ਦੇਵੇਗੀ। ਇਸ ਸਬੰਧ ਵਿਚ ਜਲਦ ਹੀ ਹੋਰ ਖੁਲਾਸੇ ਵੀ ਕੀਤੇ ਜਾ ਸਕਦੇ ਹਨ।

ਪੁਲਿਸ ਹੁਣ ਜਲਦ ਹੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।

ਦੱਸ ਦੇਈਏ ਕਿ ਪਪਲਪ੍ਰੀਤ ਸਿੰਘ ਨੇ ਹੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤੋਂ ਭੱਜਣ ਵਿੱਚ ਮਦਦ ਕੀਤੀ ਸੀ। ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ।

ADV

ਜ਼ਿਕਰਯੋਗ ਹੈ ਕਿ 1 ਅਪ੍ਰੈਲ ਨੂੰ ਖ਼ਬਰ ਆਈ ਸੀ ਕਿ ਵੱਖਵਾਦੀ ਅੰਮ੍ਰਿਤਪਾਲ ਨਾਲ ਪਰਛਾਵੇਂ ਵਾਂਗ ਚੱਲਦਾ ਸੀ ਪਪਲਪ੍ਰੀਤ ਉਸ ਤੋਂ ਵੱਖ ਹੋ ਗਿਆ ਹੈ। ਦੋਵੇਂ 28 ਮਾਰਚ ਨੂੰ ਫਗਵਾੜਾ ਤੋਂ ਹੁਸ਼ਿਆਰਪੁਰ ਆਏ ਸਨ। ਜਦੋਂ ਸ਼ਾਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਰਾਵਲਪਿੰਡੀ ਥਾਣੇ ਤੋਂ ਪੁਲੀਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਇਨੋਵਾ ਸਵਾਰ ਚਾਰ ਵਿਅਕਤੀ ਹੁਸ਼ਿਆਰਪੁਰ ਦੇ ਪਿੰਡ ਮਰਨੀਆਂ ਦੇ ਗੁਰਦੁਆਰੇ ਦੇ ਬਾਹਰ ਗੱਡੀ ਛੱਡ ਕੇ ਕੰਧ ਟੱਪ ਕੇ ਫਰਾਰ ਹੋ ਗਏ।

ਇਸ ਤੋਂ ਬਾਅਦ 29 ਮਾਰਚ ਨੂੰ ਚੌਕਸੀ ਘੱਟ ਹੋਣ ‘ਤੇ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਥੋੜ੍ਹੀ ਦੂਰੀ ਰੱਖ ਕੇ ਇਕ-ਇਕ ਕਰਕੇ ਬਾਹਰ ਨਿਕਲੇ ਅਤੇ ਨਜ਼ਦੀਕੀ ਖੇਤਾਂ ਦੇ ਵਿਚਕਾਰ ਵਾਲੇ ਦੋਵੇਂ ਰਸਤਿਆਂ ਤੋਂ ਵੱਖ ਹੋ ਗਏ। ਅੰਮ੍ਰਿਤਪਾਲ ਅੰਮ੍ਰਿਤਸਰ ਅਤੇ ਪਪਲਪ੍ਰੀਤ ਫਗਵਾੜਾ ਲਈ ਰਵਾਨਾ ਹੋ ਗਏ। ਜਦੋਂ ਪੁਲਿਸ ਨੂੰ ਇਸ ਦੀ ਸੀਸੀਟੀਵੀ ਫੁਟੇਜ ਮਿਲੀ ਤਾਂ ਪਤਾ ਲੱਗਾ।

Leave a Reply