KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਪ੍ਰਾਈਵੇਟ ਸਕੂਲ ਬੱਸ ਆਪ੍ਰੇਟਰਜ਼ ਯੂਨੀਅਨ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
The Private School Bus Operators Union has announced its support to the Aam Aadmi Party

ਪ੍ਰਾਈਵੇਟ ਸਕੂਲ ਬੱਸ ਆਪ੍ਰੇਟਰਜ਼ ਯੂਨੀਅਨ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ) : ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ‘ਚ ਹੋਣ ਜਾ ਰਹੀਆਂ ਉਪ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਕਾਰਨ ਅੱਜ ਪ੍ਰਾਈਵੇਟ ਸਕੂਲ ਬੱਸ ਆਪਰੇਟਰਜ਼ ਯੂਨੀਅਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।

adv

‘ਆਪ’ ਦੇ ਅਹੁਦੇਦਾਰ ਆਈ.ਐਸ.ਬੱਗਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪ੍ਰਾਈਵੇਟ ਸਕੂਲ ਬੱਸ ਆਪਰੇਟਰਜ਼ ਯੂਨੀਅਨ ਦੇ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ‘ਆਪ’ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਭਰੋਸਾ ਦਿੱਤਾ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ ਅਤੇ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ।

‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਯੂਨੀਅਨ ਦੇ ਅਹੁਦੇਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕਦਮ ਚੁੱਕੇ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਚੁੱਕੀ ਹੈ।
ਇਸ ਮੌਕੇ ਬੈਠਕ ਵਿਚ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਤਮ ਪ੍ਰਕਾਸ਼ ਬੱਬਲੂ, ਪ੍ਰਾਈਵੇਟ ਸਕੂਲ ਬੱਸ ਆਪਰੇਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਬਿੱਟਾ, ਕੁਲਦੀਪ ਸਿੰਘ, ਸੰਦੀਪ ਸਿੰਘ, ਬਲਬੀਰ ਸਿੰਘ, ਕੁਲਬੀਰ ਸਿੰਘ, ਗੁਰਮੀਤ ਸਿੰਘ ਅਤੇ ਐਸੋਸੀਏਸ਼ਨ ਦੇ ਹੋਰ ਆਗੂ ਵੀ ਸ਼ਾਮਲ ਸਨ।

Leave a Reply