KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਹੁਸ਼ਿਆਰਪੁਰ ‘ਚ ਵੱਡਾ ਦਰਦਨਾਕ ਹਾਦਸਾ: ਸ਼ਰਧਾਲੂਆਂ ਦੀ ਟਰੈਕਟਰ ਟਰਾਲੀ 100 ਫੁੱਟ ਡੂੰਘੀ ਖਾਈ ‘ਚ ਡਿੱਗੀ, 3 ਦੀ ਮੌਤ, ਕਈ ਜ਼ਖਮੀ
Big painful accident in Hoshiarpur: Tractor trolley of pilgrims fell into 100 feet deep ditch, 3 dead, many injured

ਹੁਸ਼ਿਆਰਪੁਰ ‘ਚ ਵੱਡਾ ਦਰਦਨਾਕ ਹਾਦਸਾ: ਸ਼ਰਧਾਲੂਆਂ ਦੀ ਟਰੈਕਟਰ ਟਰਾਲੀ 100 ਫੁੱਟ ਡੂੰਘੀ ਖਾਈ ‘ਚ ਡਿੱਗੀ, 3 ਦੀ ਮੌਤ, ਕਈ ਜ਼ਖਮੀ


ਹੁਸ਼ਿਆਰਪੁਰ, (ਕੇਸਰੀ ਨਿਊਜ਼ ਨੈੱਟਵਰਕ) : ਜ਼ਿਲ੍ਹੇ ਦੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਗੜ੍ਹੀਮਾਨਸੋਵਾਲ ਵਿੱਚ ਬੁੱਧਵਾਰ ਸਵੇਰੇ 5.30 ਵਜੇ ਦੇ ਕਰੀਬ ਇੱਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। 11 ਜ਼ਖਮੀ ਹਨ। ਸਾਰਿਆਂ ਨੂੰ ਨੇੜਲੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਇਹ ਸਾਰੇ ਸ਼ਰਧਾਲੂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੋਦਲ ਦੇ ਵਸਨੀਕ ਹਨ। ਵਿਸਾਖੀ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਿਵਾਸ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ।

adv

ਅੱਜ ਸਵੇਰੇ ਕਰੀਬ ਸਾਢੇ 5 ਵਜੇ ਅਚਾਨਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਗੜ੍ਹੀਮਾਨਸੋਵਾਲ ਦੇ ਪਹਾੜੀ ਖੇਤਰ ਵਿੱਚ ਖਾਈ ਵਿੱਚ ਜਾ ਡਿੱਗੀ। ਹਾਦਸੇ ਵਿੱਚ ਜਸਵੀਰ ਸਿੰਘ ਉਰਫ ਜੱਸੀ (27), ਹੈਰੀ (15) ਅਤੇ ਸਦਾ ਬਾਬਾ (65) ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਸੁਖਦੀਪ ਸਿੰਘ, ਪਵਨਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਵਿਜੇ ਕੁਮਾਰ, ਅਵਤਾਰ ਸਿੰਘ, ਸੰਦੀਪ ਸਿੰਘ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਰਸ਼, ਵਰਸ਼ ਅਤੇ ਜੀਤੀ ਜ਼ਖਮੀ ਹੋ ਗਏ ਹਨ। ਇਨ੍ਹਾਂ ਵਿੱਚੋਂ 7 ਵਿਅਕਤੀਆਂ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੁਖਦੀਪ, ਪਵਨਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਵਿਜੇ ਕੁਮਾਰ ਨੂੰ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ADV
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸ੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕੇਵਲ ਸਿੰਘ, ਨਰੇਸ਼ ਸਿੰਘ, ਸੁਖਦੇਵ ਸਿੰਘ, ਗੁਰਮੇਜ ਸਿੰਘ, ਲਖਬੀਰ ਸਿੰਘ ਸਮੇਤ ਮੌਕੇ ‘ਤੇ ਪਹੁੰਚ ਗਏ | ਥਾਣਾ ਇੰਚਾਰਜ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂਆਂ ਨੇ ਟਰਾਲੀ ਦੇ ਪਿੱਛੇ ਪਾਣੀ ਦਾ ਟੈਂਕਰ ਅਤੇ ਉਸ ਦੇ ਪਿੱਛੇ ਜਨਰੇਟਰ ਬੰਨ੍ਹਿਆ ਹੋਇਆ ਸੀ। ਜਿਵੇਂ ਹੀ ਟਰੈਕਟਰ ਟਰਾਲੀ ਪਹਾੜੀ ਤੋਂ ਹੇਠਾਂ ਉਤਰਨ ਲੱਗੀ ਤਾਂ ਪਿੱਛੇ ਤੋਂ ਪਾਣੀ ਦੇ ਟੈਂਕਰ ਅਤੇ ਜਨਰੇਟਰ ਦਾ ਪ੍ਰੈਸ਼ਰ ਟਰੈਕਟਰ ‘ਤੇ ਆ ਗਿਆ। ਇਸ ਕਾਰਨ ਟਰੈਕਟਰ ਬੇਕਾਬੂ ਹੋ ਕੇ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਰਸਤਾ ਬਹੁਤ ਖਤਰਨਾਕ ਹੈ। ਕਈ ਵਾਰ ਇਸ ਤਰ੍ਹਾਂ ਹਾਦਸੇ ਵੀ ਵਾਪਰ ਚੁੱਕੇ ਹਨ।

 

Leave a Reply