KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਵਿਜੀਲੈਂਸ ਬਿਊਰੋ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
Former member of minority commission and his PA arrested by Vigilance Bureau on charges of accepting bribe of Rs 10 lakh

ਵਿਜੀਲੈਂਸ ਬਿਊਰੋ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਅਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮੇਹਰਬਾਨ ਨੂੰ 10,49,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਫਰਵਰੀ 2020 ਤੋਂ ਫਰਵਰੀ 2023 ਤੱਕ ਲਾਲ ਹੁਸੈਨ ਇਸ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਰਹੇ ਹਨ।

adv
ਅੱਜ ਇੱਥੇ ਇਸ ਦਾ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਅਧਾਰ ਉਪਰ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦੇ ਹੋਏ ਉਨਾਂ ਕਿਹਾ ਕਿ ਸ਼ਿਕਾਇਤਕਰਤਾ ਸੰਦੀਪ ਕੁਮਾਰ, ਵਾਸੀ ਪਿੰਡ ਚਾਨਨ ਵਾਲਾ, ਜ਼ਿਲਾ ਫਜ਼ਿਲਕਾ ਨੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਉਸਦੇ ਭਰਾ, ਭੈਣ, ਸਾਲੇ ਅਤੇ ਦੋਸਤ ਨੂੰ ਵਕਫ਼ ਬੋਰਡ ਵਿੱਚ ਜਾਂ ਡੀਜੀਪੀ ਪੰਜਾਬ ਦੇ ਸਿੱਧੇ ਕੋਟੇ ਤਹਿਤ ਸਿਪਾਹੀ ਵਜੋਂ ਨੌਕਰੀ ਦਿਵਾਉਣ ਬਦਲੇ ਪ੍ਰਤੀ ਵਿਅਕਤੀ 07 ਲੱਖ ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਕੋਲੋਂ ਪਹਿਲਾਂ ਹੀ ਤਿੰਨ ਕਿਸ਼ਤਾਂ ਵਿੱਚ 10,49,500 ਰੁਪਏ ਲੈ ਚੁੱਕੇ ਹਨ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁਲਜ਼ਮ ਮੇਹਰਬਾਨ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਸ਼ਿਕਾਇਤ ਦੇ ਨਾਲ ਬਿਊਰੋ ਨੂੰ ਦੇ ਦਿੱਤਾ ਸੀ।

ADV
ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਇਸ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਸਵੀਕਾਰ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਦੋਵਾਂ ਮੁਲਜ਼ਮਾਂ ਖਿਲਾਫ ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਉਡਣ ਦਸਤਾ-1, ਪੰਜਾਬ, ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੋਹਾਲੀ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Leave a Reply