KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਐਮਸੀ ਹਰਸ਼ਰਨ ਕੌਰ ਹੈਪੀ 250 ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ

ਐਮਸੀ ਹਰਸ਼ਰਨ ਕੌਰ ਹੈਪੀ 250 ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ


 

*….ਭਗਵੰਤ ਮਾਨ ਨੇ ਐਮਸੀ ਹਰਸ਼ਰਨ ਕੌਰ ਹੈਪੀ, ਸ਼ਿਵ ਸੈਨਾ ਆਗੂ ਸੁਭਾਸ਼ ਗੋਰਾਇਆ ਅਤੇ ਅਸ਼ੋਕ ਬਰਾੜ ਕੀਤਾ ਸਵਾਗਤ* 

 

*……ਪੰਜਾਬ ਦੀ ਤਰੱਕੀ ਚਾਹੁੰਦੇ ਹਰ ਵਰਗ ਦੇ ਲੋਕ ‘ਆਪ’ ‘ਚ ਹੋ ਰਹੇ ਹਨ ਸ਼ਾਮਲ: ਮਾਨ*

 

*ਜਲੰਧਰ, 17 ਅਪ੍ਰੈਲ(ਕੇਸਰੀ ਨਿਊਜ਼ ਨੈੱਟਵਰਕ) –

ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਜਲੰਧਰ ਵਿੱਚ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਐਮਸੀ ਹਰਸ਼ਰਨ ਕੌਰ ਹੈਪੀ ਆਪਣੇ 250 ਸਮਰਥਕਾਂ, ਸ਼ਿਵ ਸੈਨਾ ਆਗੂ ਸੁਭਾਸ਼ ਗੋਰਾਇਆ ਅਤੇ ਐਸਸੀ ਵਿਭਾਗ ਪੰਜਾਬ ਦੇ ਡਾਇਰੈਕਟਰ ਅਸ਼ੋਕ ਬਰਾੜ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।

‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਆਗੂਆਂ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਗੇ ਲਿਜਾਣ ਦੇ ਚਾਹਵਾਨ ਹਰ ਵਰਗ ਦੇ ਲੋਕ ‘ਆਪ’ ‘ਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇੱਕ ਇਮਾਨਦਾਰ ਪਾਰਟੀ ਹਾਂ ਪੰਜਾਬ ਅਤੇ ਪੰਜਾਬੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਹਰ ਪੰਜਾਬੀ ਅਤੇ ਪੰਜਾਬੀ ਪੱਖੀ ਆਗੂ ਦਾ ਸਾਡੇ ਨਾਲ ਜੁੜਨ ਅਤੇ ਸੂਬੇ ਦੇ ਲੋਕਾਂ ਲਈ ਕੰਮ ਕਰਨ ਲਈ ਸਵਾਗਤ ਹੈ।

ਮਾਨ ਨੇ ਕਿਹਾ ਕਿ ਦਿਹਾਤੀ ਅਤੇ ਸ਼ਹਿਰੀ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਆਪਣਾ ਸਮਰਥਨ ਦੇ ਰਹੇ ਹਨ ਕਿਉਂਕਿ ਉਨ੍ਹਾਂ ਪਿਛਲੇ ਇੱਕ ਸਾਲ ਤੋਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਿਆ ਹੈ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ‘ਚ ਭਰੋਸਾ ਹੈ ਕਿ ਸੰਸਦ ਵਿੱਚ ਉਨ੍ਹਾਂ ਦਾ ਇਮਾਨਦਾਰ ਨੁਮਾਇੰਦਾ ਹੋਵੇਗਾ।

 ‘ਆਪ’ ਦੇ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਕੰਮ ਕਰਨਗੇ ਅਤੇ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਦੇ ਘਰ-ਘਰ ਤੱਕ ਲੈ ਕੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਵੱਡੇ ਫਰਕ ਨਾਲ ਜਿੱਤਣਗੇ।

Leave a Reply