KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਆਟੋ ਯੂਨੀਅਨ ਜਲੰਧਰ ਵਲੋ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ
Auto Union Jalandhar announced to support the Aam Aadmi Party in the general election

ਆਟੋ ਯੂਨੀਅਨ ਜਲੰਧਰ ਵਲੋ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਆਟੋ ਯੂਨੀਅਨ ਜਲੰਧਰ ਵਲੋ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਆਟੋ ਰਿਕਸ਼ਾ ਚਾਲਕ ਆਪਣੇ ਆਟੋ ਰਿਕਸ਼ਾ ਤੇ  ਬੈਨਰ ਲਗਾ ਕੇ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

adv

ਜਲੰਧਰ ਬੱਸ ਸਟੈਂਡ ਵਿਖੇ ਆਈਐਸ ਬੱਗਾ ਵਲੋ ਆਟੋ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ  ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ , ਸੁਰਿੰਦਰ ਸਿੰਘ ਨੇ ਚੋਣ ਲਈ ਪਾਰਟੀ ਦੇ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਸਮੇਤ ਸਿੰਘ ਢੋਤ, ਕੰਵਰ ਇਕਬਾਲ ਸ਼ਾਮਿਲ ਸਨ।   ਇਸ ਮੀਟਿੰਗ ਦੌਰਾਨ ਆਟੋ ਯੂਨੀਅਨ ਵਲੋ ਆਪਣੇ ਆਟੋ ਰਿਕਸ਼ਾ ਦੇ ਪਿੱਛੇ ਪਾਰਟੀ ਦੇ ਚੋਣ ਨਿਸ਼ਾਨ ਦਾ ਪਰਚਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਗਰੀਬਾਂ ਦਾ ਦਰਦ ਸਮਝਣ ਵਾਲੀ ਸਰਕਾਰ ਮਿਲੀ ਹੈ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਆਉਣ ਵਾਲੀ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ ਅਤੇ ਵੱਡੀਆਂ ਵੋਟਾਂ ਦੇ ਫਰਕ ਨਾਲ ਜਿੱਤ ਪਾਰਟੀ ਦੀ ਝੋਲੀ ਵਿਚ ਪਾਈ ਜਾਵੇਗੀ।

ADV

ਇਸ ਮੌਕੇ ਆਟੋ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਇੰਦਰ ਸਿੰਘ, ਦਰਸ਼ਨ ਸਿੰਘ, ਜਗਦੀਸ਼ ਕੁਮਾਰ, ਸੁਖਦੇਵ ਸਿੰਘ, ਗੁਰਚਰਨ ਸਿੰਘ, ਹੁਸ਼ਿਆਰ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ ਬਾਬਾ, ਅਜੈ ਕੁਮਾਰ,ਦੀਪੂ, ਰਾਜਿੰਦਰ ਕੁਮਾਰ ਰਵੀ ਸਭਰਵਾਲ ਸਮੇਤ ਸਮੂਹ ਆਟੋ ਰਿਕਸ਼ਾ ਵਰਕਰ ਸ਼ਾਮਿਲ ਰਹੇ।

Leave a Reply