ਜਲੰਧਰ (ਕੇਸਰੀ ਨਿਊਜ਼ ਨੈੱਟਵਰਕ) –
ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਬੀਤੇ ਦਿਨ ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੰਡਨ ਜਾਣ ਤੋਂ ਰੋਕ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।
ਜਥੇਦਾਰ ਨੇ ਆਪਣਾ ਬਿਆਨ ਦੇਂਦੇ ਹੋਏ ਕਿਹਾ ਕਿ, “ਪੁਲਿਸ ਪਹਿਲਾਂ ਹੀ ਅਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਉਸਦੀ ਪਤਨੀ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਕਿਰਨਦੀਪ ਕੌਰ ‘ਤੇ ਕੋਈ FIR ਵੀ ਦਰਜ ਨਹੀਂ ਹੈ ਅਤੇ ਉਹ ਬ੍ਰਿਟਿਸ਼ ਨਾਗਰਿਕ ਹੈ। ਬ੍ਰਿਟੇਨ (ਯੂਕੇ) ‘ਚ ਉਸ ਦਾ ਘਰ ਹੈ। ਜੇਕਰ ਕਿਰਨਦੀਪ ਕੌਰ ਆਪਣੇ ਘਰ ਜਾਣਾ ਚਾਹੁੰਦੀ ਹੈ ਤਾਂ ਉਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ।
ਜਥੇਦਾਰ ਨੇ ਕਿਹਾ ਕਿ ਕਿਰਨਦੀਪ ਕੌਰ ਨੂੰ ਰੋਕਣਾ ਠੀਕ ਨਹੀਂ ਹੈ ਪਤਾ ਨਹੀਂ ਕਿਉਂ ਸਰਕਾਰ ਇਸ ਤਰਾਂ ਦਾ ਮਾਹੌਲ ਸਿਰਜ ਰਹੀ ਹੈ। ਜਦੋਂ ਕਿਰਨਦੀਪ ਕੌਰ ਦਾ ਕੋਈ ਕਸੂਰ ਨਹੀਂ ਹੈ ਤਾਂ ਉਸ ਨੂੰ ਕਿਉਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੁੱਛਗਿਛ ਦੇ ਨਾਂ ‘ਤੇ ਕੁੜੀ ਨਾਲ ਸਰਕਾਰ ਦਾ ਇਹ ਰਵੱਈਆ ਠੀਕ ਨਹੀਂ ਹੈ।