KESARI VIRASAT

ਕੇਸਰੀ ਵਿਰਾਸਤ

Latest news
ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ
You are currently viewing ਸੈਂਕੜੇ ਵਾਹਨਾਂ ਵਿੱਚ ਸਵਾਰ ‘ਆਪ’ ਸਮਰਥਕਾਂ ਨੇ ‘ਆਪ’ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਸੈਂਕੜੇ ਵਾਹਨਾਂ ਵਿੱਚ ਸਵਾਰ ‘ਆਪ’ ਸਮਰਥਕਾਂ ਨੇ ‘ਆਪ’ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕੱਢੀ ਚੋਣ ਰੈਲੀ

ਜਲੰਧਰ  (ਕੇਸਰੀ ਨਿਊਜ਼ ਨੈੱਟਵਰਕ) – ਆਮ ਆਦਮੀ ਪਾਰਟੀ ਦੇ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਇਥੇ ਚੋਣ ਰੈਲੀ ਕੱਢੀ। ਰੈਲੀ ਦੌਰਾਨ ਵੱਧੀ ਗਿਣਤੀ ਵਿੱਚ ‘ਆਪ’ ਸਮਰਥਕ ਸ਼ਾਮਿਲ ਹੋਏ ਅਤੇ ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਜਲੰਧਰ ਦੇ ਮਲਸੀਆਂ ਇਲਾਕੇ ਤੋਂ ਸ਼ੁਰੂ ਹੋਈ ਰੈਲੀ ਲੋਹੀਆਂ, ਪੁਨੀਆਂ, ਸ਼ਾਹਕੋਟ, ਪਰਜੀਆਂ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦੀ ਹੋਈ ਮਹਿਤਪੁਰ ਜਾ ਕੇ ਸਮਾਪਤ ਹੋਈ।

adv
ਰੈਲੀ ਦੌਰਾਨ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਅਤੇ ਥਾਂ ਥਾਂ ‘ਤੇ ਲੋਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਇਸ ਦੌਰਾਨ ਇਲਾਕਾ ਵਾਸੀਆਂ ਨੇ ‘ਆਪ’ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਨੂੰ ਲੈਕੇ ਸਲਾਘਾਂ ਕੀਤਾ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਲੋਕਾਂ ਨਾਲ ਕੇਵਲ ਵਾਅਦੇ ਹੀ ਕੀਤੇ ਸਨ। ਹੁਣ ਤੱਕ ਸਿਰਫ ਆਮ ਆਦਮੀ ਪਾਰਟੀ ਦੀ ਹੀ ਇੱਕ ਅਜਿਹੀ ਸਰਕਾਰ ਆਈ ਹੈ ਜੋ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਲੋਕਾਂ ਦੇ ਹੱਕ ਵਿੱਚ ਨਵੀਆਂ ਨਵੀਆਂ ਸਕੀਮਾਂ ਲਾਗੂ ਕਰ ਰਹੀ ਹੈ।

ADV
ਰੈਲੀ ਦੌਰਾਨ ‘ਆਪ’ ਉਮੀਦਵਾਰ ਨੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ‘ਆਪ’ ਸਰਕਾਰ ਵਲੋਂ ਸੂਬੇ ਦੇ ਹਰ ਇਲਾਕੇ ਦਾ ਬਿਨਾਂ ਕੋਈ ਵਿਤਕਰਾ ਕੀਤੇ ਇੱਕ ਸਾਰ ਵਿਕਾਸ ਕਰਵਾਇਆ ਜਾ ਰਿਹਾ ਹੈ। ਆਮ ਲੋਕਾਂ ਸਮੇਤ ਸੂਬੇ ਦੇ ਕਾਰੋਬਾਰੀਆਂ ਅਤੇ ਹਰ ਤਬਕੇ ਦੇ ਲੋਕਾਂ ਲਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਜਲੰਧਰ ਹਲਕੇ ਦੇ ਸੂਝਵਾਨ ਲੋਕਾਂ ਨੇ ‘ਆਪ’ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਫੈਂਸਲਾ ਕਰ ਲਿਆ ਹੈ।
ਰੈਲੀ ਦੌਰਾਨ ‘ਰੰਗ ਦੇ ਬਸੰਤੀ ਚੋਲਾ’ ਦੇਸ਼ ਭਗਤੀ ਦਾ ਗੀਤ ਵੀ ਗੂੰਜਿਆ ਅਤੇ ਪਾਰਟੀ ਸਮਰਥਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਰਹੇ।

Leave a Reply