KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing 20 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਯਾਤਰਾ, ਕਪਾਟ ਦੇ ਸਾਹਮਣੇ ਤੋਂ ਬਰਫ ਹਟਾਈ ਗਈ
Snow removed in front of Hemkunt Sahib Yatra Gate to start from May 20

20 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਯਾਤਰਾ, ਕਪਾਟ ਦੇ ਸਾਹਮਣੇ ਤੋਂ ਬਰਫ ਹਟਾਈ ਗਈ


ਪੰਜਾਬ, (ਕੇਸਰੀ ਨਿਊਜ਼ ਨੈੱਟਵਰਕ) : ਦੱਸਿਆ ਗਿਆ ਹੈ ਕਿ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਲਗਭਗ 7 ਮਹੀਨਿਆਂ ਬਾਅਦ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਵਾਜੇ ਖੁੱਲਣ ਜਾ ਰਹੇ ਹਨ। ਭਾਰਤੀ ਫੌਜ ਦੇ ਜਵਾਨ ਇਹ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰ ਰਹੇ ਹਨ ਕਿ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ 15 ਫੁੱਟ ਤੋਂ ਵੱਧ ਉੱਚੀ ਬਰਫ ਦੀ ਚਾਦਰ ਵਿੱਚੋਂ ਲੰਘ ਰਹੇ ਹਨ।


ਤੁਹਾਨੂੰ ਦੱਸ ਦੇਈਏ ਕਿ ਹਰ ਸਾਲ ਸਰਦੀਆਂ ਵਿੱਚ ਬਰਫਬਾਰੀ ਸ਼ੁਰੂ ਹੋਣ ਤੋਂ ਪਹਿਲਾਂ ਹਿਮਾਲਿਆ ਦੀਆਂ ਪਹਾੜੀਆਂ ਵਿੱਚ ਬਣੇ ਸ਼੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਜਾਂਦੇ ਹਨ। ਇਹ ਦਰਵਾਜ਼ੇ 6 ਤੋਂ 7 ਮਹੀਨਿਆਂ ਲਈ ਬੰਦ ਰੱਖੇ ਜਾਂਦੇ ਹਨ। ਫਿਲਹਾਲ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਨਾਮ ਸਿੰਘ ਅਤੇ ਸੇਵਾਦਾਰ ਵੀ ਫੌਜ ਸਮੇਤ ਪਹੁੰਚ ਗਏ ਹਨ। ਇਸ ਮੌਕੇ ਫ਼ੌਜ ਦੇ ਜਵਾਨਾਂ ਦੇ ਨਾਲ ਮੈਨੇਜਰ ਗੁਰਨਾਮ ਸਿੰਘ ਨੇ ਵੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ |

Leave a Reply