KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਬਾਦਲ ਸਾਹਿਬ  ਕੋਲੋਂ ਜਿੰਦਗੀ ਦੇ ਤਜਰਬਿਆਂ ਦੇ ਨਾਲ ਨਾਲ ਹੋਰ ਬਹੁਤ ਕੁਝ ਸਿੱਖਿਆ – ਕੰਵਲਜੀਤ ਸਿੰਘ ਚੀਮਾ

ਬਾਦਲ ਸਾਹਿਬ  ਕੋਲੋਂ ਜਿੰਦਗੀ ਦੇ ਤਜਰਬਿਆਂ ਦੇ ਨਾਲ ਨਾਲ ਹੋਰ ਬਹੁਤ ਕੁਝ ਸਿੱਖਿਆ – ਕੰਵਲਜੀਤ ਸਿੰਘ ਚੀਮਾ


ਚੰਡੀਗੜ੍ਹ 1 ਮਈ (ਕੇਸਰੀ ਨਿਊਜ਼ ਨੈੱਟਵਰਕ):

ਪੰਜਾਬ ਦੇ ਵਿਕਾਸ ਵਿਚ ਪਾਏ ਵੱਡਮੁੱਲੇ ਯੋਗਦਾਨ ਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਕਰਨ ਤੇ ਬਹਾਲ ਰੱਖਣ ਲਈ ਕੀਤੇ ਅਣਥੱਕ ਯਤਨਾਂ ਸਦਕਾ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸਦੀਆਂ ਤੱਕ ਯਾਦ ਕੀਤਾ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੱਛਮੀ ਬੰਗਾਲ ਕਾਡਰ ਦੇ ਅਡੀਸ਼ਨਲ ਚੀਫ ਸੈਕਟਰੀ ਸ. ਕੰਵਲਜੀਤ ਸਿੰਘ ਚੀਮਾ ਆਈ.ਏ.ਐਸ ਨੇ ਅੱਜ ਇਥੇ ਗੱਲਬਾਤ ਕਰਦਿਆਂ ਕੀਤਾ।

ਸ. ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਬਤੌਰ ਪ੍ਰਿੰਸੀਪਲ ਸੈਕਟਰੀ ਸੇਵਾਵਾਂ ਨਿਭਾਈਆਂ, ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਸ. ਬਾਦਲ ਦਾ ਸਿਆਸੀ ਸਫ਼ਰ ਪੰਜਾਬ ਅਤੇ ਪੰਜਾਬੀਅਤ ਦੀ ਤਰੱਕੀ ਤੇ ਵਿਕਾਸ ਲਈ ਗੁਜਰਿਆ।ਸ. ਚੀਮਾ ਨੇ ਪਿੰਡ ਬਾਦਲ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਸਾਦਗੀ, ਸੰਜੀਦਗੀ, ਮਿਹਨਤੀ, ਸਿਰੜੀ, ਨਿਮਰਤਾ ਅਤੇ ਮਿਲਾਪੜੇ ਸੁਭਾਅ ਵਰਗੇ ਗੁਣਾਂ ਨੂੰ ਯਾਦ ਕੀਤਾ ।

ਸ. ਚੀਮਾ ਨੇ ਦੱਸਿਆ ਕਿ ਸ. ਪ੍ਰਕਾਸ਼ ਸਿੰਘ ਬਾਦਲ ਨਮਿਤ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 4 ਮਈ ਦਿਨ ਵੀਰਵਾਰ ਨੂੰ ਦੁਪਹਿਰ 12:45 ਵਜੇ ਮਾਤਾ ਜਸਵੰਤ ਕੌਰ ਯਾਦਗਾਰ ਸਟੇਡੀਅਮ ਪਿੰਡ ਬਾਦਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ, ਜਿਥੇ ਕਿ ਦੇਸ ਦੇ ਵੱਖ ਵੱਖ ਸੂਬਿਆਂ ਦੇ ਕੱਦਵਾਰ ਆਗੂ ਸਰਧਾ ਅਤੇ ਸਤਿਕਾਰ ਭੇਟ ਕਰਨਗੇ।

Leave a Reply