KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਹਮਲਾਵਰਾਂ ਨੇ ਨੈਸ਼ਨਲ ਕਬੱਡੀ ਐਸੋਸੀਏਸ਼ਨ ਦੇ ਆਗੂ ‘ਤੇ ਚਲਾਈਆਂ ਗੋਲੀਆਂ
The attackers opened fire on the leader of the National Kabaddi Association

ਹਮਲਾਵਰਾਂ ਨੇ ਨੈਸ਼ਨਲ ਕਬੱਡੀ ਐਸੋਸੀਏਸ਼ਨ ਦੇ ਆਗੂ ‘ਤੇ ਚਲਾਈਆਂ ਗੋਲੀਆਂ


ਸਰੀ, (ਕੇਸਰੀ ਨਿਊਜ਼ ਨੈੱਟਵਰਕ) : ਕੈਨੇਡਾ ਵਿੱਚ ਨੈਸ਼ਨਲ ਕਬੱਡੀ ਐਸੋਸੀਏਸ਼ਨ ਦਾ ਮੁੱਖ ਕਾਰਜਕਾਰੀ ਨੀਤੂ ਕੰਗ ‘ਤੇ ਗੋਲੀ ਚੱਲਣ ਦੀ ਸੂਚਨਾ ਹੈ। ਇਹ ਘਟਨਾ ਕੈਨੇਡਾ ਦੇ ਵੈਨਕੂਵਰ ਦੇ ਸਰੀ ‘ਚ ਵਾਪਰੀ। ਨਿੰਟੂ ਕੰਗ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਦੋ ਗੋਲੀਆਂ ਲੱਗੀਆਂ ਹਨ। ਘਟਨਾ ਉਸ ਸਮੇਂ ਵਾਪਰੀ ਜਦੋਂ ਨੀਤੂ ਤਿਆਰ ਹੋ ਕੇ ਘਰੋਂ ਜਾ ਰਹੀ ਸੀ। ਇਸ ਘਟਨਾ ਨੂੰ ਪੰਜਾਬ ਦੇ ਕਬੱਡੀ ਗੈਂਗਸਟਰਵਾਦ ਨਾਲ ਜੋੜਿਆ ਜਾ ਰਿਹਾ ਹੈ। ਇਹ ਸਾਰਾ ਮਾਮਲਾ ਸੀਸੀਟੀਵੀ ‘ਚ ਕੈਦ ਹੋ ਗਿਆ ਹੈ।

ਵਿਦੇਸ਼ਾਂ ‘ਚ ਪੰਜਾਬੀਆਂ ‘ਤੇ ਗੋਲੀਬਾਰੀ ਦੀ ਇਹ ਲਗਾਤਾਰ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਕਪੂਰਥਲਾ ਨੇੜੇ ਪਿੰਡ ਜਲਾਲ ਭੁਲਾਣਾ ਦੇ ਵਸਨੀਕ 30 ਸਾਲਾ ਨੌਜਵਾਨ ਦੀ ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸ਼ਹਿਰ ਵਿੱਚ ਲੁਟੇਰਿਆਂ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਦੂਜੇ ਪਾਸੇ ਬੁੱਧਵਾਰ ਨੂੰ ਹੀ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਸਕੇ ਭਰਾਵਾਂ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ।

ਪਿੰਡ ਜਲਾਲ ਭੁਲਾਣਾ ਦਾ ਮ੍ਰਿਤਕ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਇਹ ਸੂਚਨਾ ਜਿਉਂ ਹੀ ਪਿੰਡ ਜਲਾਲ ਭੁਲਾਣਾ ਪੁੱਜੀ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

Leave a Reply