KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਜਲੰਧਰ: ਫਿਲੌਰ ਤੇ ਆਦਮਪੁਰ ‘ਚ ਭਾਰੀ ਹੰਗਾਮਾ, ਆਦਮਪੁਰ ‘ਚ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਤੇ ਸਾਬਕਾ ਵਿਧਾਇਕ ਪਵਨ ਟੀਨੂੰ ਨੇ ਲਾਏ ਦੋਸ਼

ਜਲੰਧਰ: ਫਿਲੌਰ ਤੇ ਆਦਮਪੁਰ ‘ਚ ਭਾਰੀ ਹੰਗਾਮਾ, ਆਦਮਪੁਰ ‘ਚ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਤੇ ਸਾਬਕਾ ਵਿਧਾਇਕ ਪਵਨ ਟੀਨੂੰ ਨੇ ਲਾਏ ਦੋਸ਼


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ ਸਿਰਫ 31 ਫੀਸਦੀ ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਕਾਂਗਰਸੀ ਵਿਧਾਇਕ ਵਿਕਰਮਜੀਤ ਚੌਧਰੀ ਨੇ ‘ਆਪ’ ਦੇ ਦੋ ਬੰਦਿਆਂ ਨੂੰ ਕਾਬੂ ਕਰ ਲਿਆ ਜੋ ਫਿਲੌਰ ‘ਚ ਗੜਬੜ ਕਰ ਰਹੇ ਸਨ। ਫੜੇ ਗਏ ਵਿਅਕਤੀਆਂ ਦੀ ਪਛਾਣ ਰਮੇਸ਼ ਕੁਮਾਰ ਅਤੇ ਜਗਜੀਤ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ। ਦੋਵਾਂ ਨੂੰ ਕਾਰ ਨੰਬਰ ਪੀਬੀ 03 ਪੀ 9891 ਸਮੇਤ ਕਾਬੂ ਕਰਕੇ ਏਐਸਆਈ ਕਾਬਲ ਸਿੰਘ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਪ ਆਗੂ ਤੇ ਵਰਕਰ ਜ਼ਿਲ੍ਹੇ ਦੇ ਬਾਹਰੋਂ ਆ ਕੇ ਵੋਟਿੰਗ ਨੂੰ ਪ੍ਰਭਾਵਿਤ ਕਰ ਰਹੇ ਹਨ।

ਦੂਜੇ ਪਾਸੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਜ਼ਿਮਨੀ ਚੋਣ ‘ਚ ਬੂਥਾਂ ‘ਤੇ ਬੈਠੇ ‘ਆਪ’ ਵਿਧਾਇਕਾਂ ਦਾ ਵਿਰੋਧ ਕਰਦੇ ਹੋਏ ਡਾਕ ਰਾਹੀਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ‘ਆਪ’ ਦੇ ਹੋਰਨਾਂ ਜ਼ਿਲ੍ਹਿਆਂ ਦੇ ਵਿਧਾਇਕਾਂ ਨੇ ਵੋਟਰਾਂ ਨੂੰ ਭਰਮਾਉਣ ਅਤੇ ਧਮਕਾਉਣ, ਪੋਲਿੰਗ ਪ੍ਰਕਿਰਿਆ ਦੀ ਸ਼ਾਂਤੀ ਭੰਗ ਕੀਤੀ ਹੈ। ਇਨ੍ਹਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੁਸ਼ੀਲ ਰਿੰਕੂ ਦੀ ਉਮੀਦਵਾਰੀ ਰੱਦ ਕਰਨ ਦੀ ਮੰਗ ਕੀਤੀ ਹੈ। ਕਰਮਜੀਤ ਕੌਰ ਨੇ ਦੋਸ਼ ਲਾਇਆ ਕਿ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਅਧਿਕਾਰੀ ਮੂਕ ਦਰਸ਼ਕ ਬਣੇ ਹੋਏ ਹਨ।

ਆਦਮਪੁਰ ‘ਚ ਸਾਬਕਾ ਅਕਾਲੀ ਵਿਧਾਇਕ ਨੇ ਵੀ ਬਾਹਰਲੇ ਲੋਕਾਂ ਨੂੰ ਫੜਿਆ

ਆਦਮਪੁਰ ਵਿੱਚ ਸਾਬਕਾ ਅਕਾਲੀ ਵਿਧਾਇਕ ਪਵਨ ਟੀਨੂੰ ਨੇ ਦੋਸ਼ ਲਾਇਆ ਕਿ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਇੱਥੇ ਪੋਲਿੰਗ ਬੂਥ ਵਿੱਚ ਬੈਠੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਲੋਕਲ ਬੈਠਦਾ ਹੈ, ਸਾਨੂੰ ਕੋਈ ਇਤਰਾਜ਼ ਨਹੀਂ ਹੈ। ਚੋਣ ਕਮਿਸ਼ਨ ਦਾ ਹੀ ਨਿਯਮ ਹੈ ਕਿ ਕੋਈ ਬਾਹਰੀ ਵਿਅਕਤੀ ਨਹੀਂ ਆ ਸਕਦਾ। ਇਸ ਦੇ ਬਾਵਜੂਦ ਇਹ ਸਭ ਹੋ ਰਿਹਾ ਹੈ। ਤਾਂ ਕੀ ਇਹ ਆਜ਼ਾਦ ਅਤੇ ਨਿਰਪੱਖ ਚੋਣ ਹੈ?

 

Leave a Reply