ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ – ਲੋਕ ਸਭਾ ਉਪ ਚੋਣ ਨੂੰ ਲੈ ਕੇ ਦੁਪਹਿਰ 1 ਵਜੇ ਤੱਕ 30.93 ਫੀਸਦੀ ਵੋਟਿੰਗ ਹੋ ਚੁੱਕੀ ਹੈ। ਦੂਜੇ ਪਾਸੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੇ ਇਸ ਚੋਣ ਸਬੰਧੀ ਵੋਟਿੰਗ ਮਸ਼ੀਨ ਦੀ ਦੁਰਵਰਤੋਂ ਦੇ ਦੋਸ਼ ਲਾਏ ਹਨ। ਕਰਮਜੀਤ ਕੌਰ ਨੇ ਇਸ ਮਾਮਲੇ ਸਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ। ਕਾਂਗਰਸੀ ਉਮੀਦਵਾਰ ਨੇ ਸੁਸ਼ੀਲ ਰਿੰਕੂ ਦੀ ਉਮੀਦਵਾਰੀ ਰੱਦ ਕਰਨ ਦੀ ਮੰਗ ਕੀਤੀ ਹੈ। ਕਰਮਜੀਤ ਕੌਰ ਨੇ ਦੋਸ਼ ਲਾਇਆ ਹੈ ਕਿ ਵੋਟਿੰਗ ਦੌਰਾਨ ਅਧਿਕਾਰੀ ਮੂਕ ਦਰਸ਼ਕ ਬਣ ਕੇ ਬੈਠੇ ਹਨ। ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ‘ਆਪ’ ਪਾਰਟੀ ਦਾ ਕਹਿਣਾ ਹੈ ਕਿ ਇਸ ਹਾਰ ਕਾਰਨ ਵਿਰੋਧੀ ਧਿਰ ਦਾ ਗੁੱਸਾ ਸਾਹਮਣੇ ਆ ਰਿਹਾ ਹੈ।