KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਮੁਲਜ਼ਮ ਨੇ ਇੰਤਕਾਲ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਮੰਗੀ ਸੀ ਰਿਸ਼ਵਤ ਵਿਜੀਲੈਂਸ ਵੱਲੋਂ ਮੌਕੇ ਤੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
7939 complaints received with audio/video recording evidence on Anti-Corruption Action Line

ਮੁਲਜ਼ਮ ਨੇ ਇੰਤਕਾਲ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਮੰਗੀ ਸੀ ਰਿਸ਼ਵਤ ਵਿਜੀਲੈਂਸ ਵੱਲੋਂ ਮੌਕੇ ਤੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ


ਚੰਡੀਗੜ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ, ਤਹਿਸੀਲ ਬਟਾਲਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ਉਕਤ ਨੰਬਰਦਾਰ ਨੇ ਉਸ ਦੇ ਪਰਿਵਾਰ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਲਈ ਦਸਤਾਵੇਜ਼ ਤਸਦੀਕ ਕਰਨ ਖਾਤਰ 50,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਨੰਬਰਦਾਰ ਨੂੰ ਇਹ ਪੈਸੇ ਵੱਖ-ਵੱਖ ਤਰੀਕਾਂ ‘ਤੇ ਕਿਸ਼ਤਾਂ ਵਿੱਚ ਦੇਣ ਸਬੰਧੀ ਬੇਨਤੀ ਕੀਤੀ ਸੀ, ਜਿਸ ਲਈ ਉਹ ਮੰਨ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸਾਬਤ ਹੋਇਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਦੀ ਮੰਗੀ ਸੀ ਅਤੇ ਦੋ ਕਿਸ਼ਤਾਂ ਵਿੱਚ ਇਹ ਰਕਮ ਲੈਣ ਲਈ ਰਾਜ਼ੀ ਹੋ ਗਿਆ ਸੀ। ਇਸ ਪੜਤਾਲ ਦੇ ਆਧਾਰ ‘ਤੇ ਉਕਤ ਨੰਬਰਦਾਰ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Leave a Reply