KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ
Bhagwant Mann led State Government gave jobs to 29000 youth in just one year: Meet Hayer

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ।

ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।

ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।

ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ।

Leave a Reply