KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਕੇ.ਐਮ.ਵੀ. ਕਾਲਜੀਏਟ ਸਕੂਲ ਦੀਆਂ 10+2 ਦੀਆਂ 100 ਫੀਸਦੀ ਰਹੇ ਨਤੀਜੇ
KMV 100% result of collegiate school 10+2

ਕੇ.ਐਮ.ਵੀ. ਕਾਲਜੀਏਟ ਸਕੂਲ ਦੀਆਂ 10+2 ਦੀਆਂ 100 ਫੀਸਦੀ ਰਹੇ ਨਤੀਜੇ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੀਆਂ 10+2 (ਆਰਟਸ, ਕਾਮਰਸ , ਸਾਇੰਸ ) ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਦਿਆਲਾ ਦਾ ਮਾਣ ਵਧਾਇਆ।  100 ਫੀਸਦੀ ਰਹੇ ਇਸ ਨਤੀਜੇ  ਵਿਚੋਂ 98% ਵਿਦਿਆਰਥਣਾਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਵਿੱਚ ਰਹਿੰਦੇ ਹੋਏ ਪਾਸ ਕਰਕੇ ਆਪਣੀ ਮਿਹਨਤ, ਲਗਨ ਅਤੇ  ਸਿੱਖਿਆ ਪ੍ਰਾਪਤੀ ਪ੍ਰਤੀ ਲਗਾਅ ਦਾ ਪ੍ਰਮਾਣ ਪੇਸ਼ ਕੀਤਾ।

ਵਰਨਣਯੋਗ ਹੈ ਕਿ 10+2 ਨਾਨ  ਮੈਡੀਕਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਗਣਿਤ ਦੀ ਪ੍ਰੀਖਿਆ ਵਿਚੋਂ 100 ਫ਼ੀਸਦੀ ਅੰਕ ਹਾਸਿਲ ਕਰਕੇ ਵਿਦਿਆਲਾ ਦਾ ਮਾਣ ਵਧਾਇਆ। 10+2 (ਕਾਮਰਸ) ਦੇ ਪ੍ਰੀਖਿਆ ਨਤੀਜਿਆਂ ਵਿੱਚੋਂ ਚਹਿਕ ਪਟਿਆਲ 91.4 ਫ਼ੀਸਦੀ ਅੰਕਾਂ ਨਾਲ ਪਹਿਲੇ ਸਥਾਨ ‘ਤੇ ਰਹੀ। ਡਿੰਪਲ ਭੱਟੀ ਨੇ 91% ਅੰਕਾਂ ਨਾਲ ਦੂਸਰਾ ਅਤੇ ਮਨਮੀਤ ਕੌਰ ਘੋਤਰਾ ਨੇ 90.4 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਆਪਣੇ ਨਾਮ ਕਰਵਾਇਆ। ਇਸ ਦੇ ਨਾਲ ਹੀ 10+2 (ਆਰਟਸ) ਦੇ ਪ੍ਰੀਖਿਆ ਨਤੀਜਿਆਂ ਵਿੱਚੋਂ 95.6 ਫ਼ੀਸਦੀ ਅੰਕਾਂ ਦੇ ਨਾਲ ਜਸਮੀਤ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ 94.8 ਪ੍ਰਤੀਸ਼ਤ ਅੰਕਾਂ ਦੇ ਨਾਲ ਕੁੱਲਪ੍ਰੀਤ ਅਤੇ ਸਿਮਰਨ ਦੂਸਰੇ ਅਤੇ 92 ਪ੍ਰਤੀਸ਼ਤ ਅੰਕਾਂ ਦੇ ਨਾਲ ਭਾਵਿਆ ਤੀਸਰੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ 10+2 (ਮੈਡੀਕਲ) ਦੇ ਪ੍ਰੀਖਿਆ ਨਤੀਜਿਆਂ ਵਿੱਚੋਂ ਸ਼ਾਲਿਨੀ ਮਿਸ਼ਰਾ ਨੇ 89 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕੀਤਾ। ਅਰਸ਼ਪ੍ਰੀਤ ਕੌਰ 87.4 ਪ੍ਰਤੀਸ਼ਤ ਅੰਕਾਂ ਨਾਲ ਦੂਸਰੇ ਅਤੇ ਰਾਜਦੀਪ ਕੌਰ 86.4 ਪ੍ਰਤਿਸ਼ਤ ਅੰਕਾਂ ਦੇ ਨਾਲ ਤੀਸਰੇ ਸਥਾਨ ‘ਤੇ ਰਹੀ। 10+2 (ਨਾਨ-ਮੈਡੀਕਲ) ਵਿੱਚੋਂ ਪ੍ਰਭਦੀਪ ਕੌਰ 96% ਅੰਕਾਂ ਦੇ ਨਾਲ ਪਹਿਲੇ ਸਥਾਨ ‘ਤੇ ਰਹੀ। ਦੂਸਰਾ ਸਥਾਨ ਹਰਮਨਜੋਤ ਨੇ 94.4% ਅੰਕ ਪ੍ਰਾਪਤ ਕਰਕੇ ਹਾਸਿਲ ਕੀਤਾ ਅਤੇ ਜੰਨਤ 92% ਅੰਕਾਂ ਦੇ ਨਾਲ ਤੀਸਰੇ ਸਥਾਨ ‘ਤੇ ਰਹੀ।

ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਸ਼ਾਨਦਾਰ ਪ੍ਰੀਖਿਆ ਨਤੀਜੇ ਦੇ ਲਈ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਕਿਹਾ ਕਿ ਵਿਦਿਆਰਥਣਾਂ ਦਾ ਇਹ ਸ਼ਾਨਦਾਰ ਪ੍ਰੀਖਿਆ ਨਤੀਜਾ ਕੇ.ਐਮ.ਵੀ. ਕਾਲਜੀਏਟ ਸਕੂਲ ਦੁਆਰਾ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀ ਜਾਂਦੀ ਵਿਸ਼ਵ ਪੱਧਰੀ ਸਿੱਖਿਆ ਲਈ ਕੀਤੇ ਜਾਂਦੇ ਗੰਭੀਰ ਯਤਨਾਂ ਦੀ ਗਵਾਹੀ ਭਰਦਾ ਹੈ ਜੋ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦਾ ਮਜ਼ਬੂਤ ਆਧਾਰ ਸਾਬਿਤ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰੀਖਿਆ ਨਤੀਜੇ ਦੇ ਲਈ ਸ੍ਰੀਮਤੀ ਵੀਨਾ ਦੀਪਕ, ਕੋਆਰਡੀਨੇਟਰ, ਸ੍ਰੀਮਤੀ ਆਨੰਦ ਪ੍ਰਭਾ, ਇੰਚਾਰਜ, ਕੇ.ਐਮ.ਵੀ. ਕਾਲਜੀਏਟ ਸਕੂਲ ਅਤੇ ਸਮੂਹ ਅਧਿਆਪਕਾਂ ਦੁਆਰਾ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੇ ਜਾਂਦੇ ਉਚਿਤ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ।

Leave a Reply