KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
CABINET MINISTER ANMOL GAGAN MAAN REVIEWS THE DEVELOPMENT WORKS OF VARIOUS VILLAGES

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ।

ਉਨਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।  ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।  ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਉੱਘੇ ਪਤਵੰਤੇ ਵਿਸ਼ੇਸ ਤੌਰ ਤੇ ਹਾਜਰ ਸਨ।

 

Leave a Reply