KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ ‘ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ
CABINET MINISTER DR. BALJIT KAUR LISTENS TO PROBLEMS OF MNREGA WORKERS IN VILLAGE LAKHEWALI

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ ‘ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ ।

ਉਹਨਾਂ ਮਨਰੇਗਾ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ, ਮਨਰੇਗਾ ਮਜਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਹਨਾਂ ਦੀਆਂ  ਦਿਹਾੜੀਆਂ ਦੇ ਰੇਟ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ ।

ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਤੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਆਪਣੇ ਤਰਫੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ।

 

Leave a Reply