KESARI NEWS NETWORK: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਕੇਂਦਰ ਨੇ ਪੰਜਾਬ ਸੀਐਮ ਭਗਵੰਤ ਮਾਨ ਨੂੰ Z+ ਕੈਟਾਗਿਰੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਪਰ ਹੁਣ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਐਮ ਭਗਵੰਤ ਮਾਨ ਨੇ ਕੇਂਦਰ ਵਲੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਿਪੋਰਟ ਮੁਤਾਬਕ ਸੀਐਮ ਨੇ ਇਸ ਸਬੰਧੀ ਕੇਂਦਰ ਨੂੰ ਚਿੱਠੀ ਲਿੱਖੀ ਹੈ ਕਿ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹੈ।
ਦਰਅਸਲ, ਪਿਛਲੇ ਕੁਝ ਮਹੀਨਿਆਂ ਦੌਰਾਨ ਕੇਂਦਰੀ ਖੁਫੀਆ ਏਜੰਸੀ ਆਈ.ਬੀ. ਵੱਲੋਂ ਪੰਜਾਬ ਵਿੱਚ ਕਈ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਸਾਰੇ ਇਨਪੁਟਸ ਨੂੰ ਦੇਖਣ ਅਤੇ ਪੜਤਾਲ ਕਰਨ ਤੋਂ ਬਾਅਦ ਉਨ੍ਹਾਂ ਨੇ Z+ ਦੇ ਸੁਰੱਖਿਆ ਪ੍ਰਬੰਧਾਂ ਨੂੰ ਵਧਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ (ਐੱਮ.ਐੱਚ.ਏ.) ਨੂੰ ਵਿਸ਼ੇਸ਼ ਰਿਪੋਰਟ ਭੇਜੀ ਸੀ, ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦੇ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।