KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing 1984 ਸਿੱਖ ਨਸਲਕੁਸ਼ੀ ਮਾਮਲਾ : ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ

1984 ਸਿੱਖ ਨਸਲਕੁਸ਼ੀ ਮਾਮਲਾ : ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ: ਸਾਲ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ ਦਿੱਤਾ ਹੈ। ਦਿੱਲੀ ਦੀ ਰਾਊਜ਼ ਅਦਾਲਤ ਨੇ ਟਾਈਟਲਰ ਖਿਲਾਫ ਸੀ.ਬੀ.ਆਈ. ਦੀ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜੂਰੀ ਦੇ ਦਿੱਤੀ ਹੈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 8 ਜੂਨ ਨੂੰ ਕਰੇਗੀ। ਦੱਸ ਦਈਏ ਕਿ 1984 ਸਿੱਖ ਦੰਗਿਆਂ ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਖ਼ਿਲਾਫ਼ ਧਾਰਾ 147, 148, 149, 153 (ਏ), 188 ਆਈਪੀਸੀ ਅਤੇ 109, 302, 295 ਅਤੇ 436 ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ।

 

ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ?

 

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਹ ਪੂਰਾ ਮਾਮਲਾ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੇ ਇਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਇਕ ਗੁਰਦੁਆਰਾ ਸਾਹਿਬ ‘ਚ ਅੱਗ ਲਾਏ ਜਾਣ ਅਤੇ 3 ਲੋਕਾਂ ਦੇ ਕਤਲ ਨਾਲ ਜੁੜਿਆ ਹੈ। CBI ਨੇ ਇੱਥੇ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਦਾਖ਼ਲ ਆਪਣੇ ਦੋਸ਼ ਪੱਤਰ ‘ਚ ਕਿਹਾ ਹੈ ਕਿ, “ਜਗਦੀਸ਼ ਨੇ 1 ਨਵੰਬਰ 1984 ਨੂੰ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ‘ਚ ਭੀੜ ਨੂੰ ਉਕਸਾਇਆ ਅਤੇ ਭੜਕਾਇਆ। ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਅਤੇ 3 ਸਿੱਖਾਂ- ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਣ ਸਿੰਘ ਦਾ ਕਤਲ ਕਰ ਦਿੱਤਾ। 

Leave a Reply