ਦਿੱਲੀ (ਕੇਸਰੀ ਨਿਊਜ਼ ਨੈੱਟਵਰਕ): ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਨੂੰ ਭਾਰਤ ਸਰਕਾਰ ਵੱਲੋਂ ਮਨੋਨੀਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ ਅਤੇ ਸਰਕਾਰ ਨੇ 41 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਉਸ ਵਿੱਚ ਹਰਦੀਪ ਨਿੱਝਰ ਦਾ ਨਾਮ ਵੀ ਸ਼ਾਮਲ ਸੀ। ਕੈਨੇਡਾ ਦੇ ਸਰੀ ‘ਚ ਗੁਰੂ ਨਾਨਕ ਸਿੱਖ ਗੁਰਦੁਆਰਾ ਨੇੜੇ ਦੋ ਅਣਪਛਾਤੇ ਹਮਲਾਵਰਾਂ ਨੇ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।
ਹਰਦੀਪ ਸਿੰਘ ਨਿੱਝਰ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਅਤੇ ਕੈਨੇਡਾ ਵਿੱਚ ਕੱਟੜਪੰਥੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਦਾ ਮੁੱਖ ਚਿਹਰਾ ਸੀ। ਨਿੱਝਰ ਖਾਲਿਸਤਾਨ ਟਾਈਗਰ ਫੋਰਸ ਦਾ ਮੁਖੀ ਵੀ ਸੀ। ਨਿੱਝਰ ਜਲੰਧਰ ਦੇ ਪਿੰਡ ਭਾਰ ਸਿੰਘ ਪੁਰਾ ਦਾ ਰਹਿਣ ਵਾਲਾ ਸੀ। ਨਿੱਝਰ ਦੇ ਦੋ ਸਾਥੀਆਂ ਨੂੰ ਕੁਝ ਮਹੀਨੇ ਪਹਿਲਾਂ ਫਿਲੀਪੀਨਜ਼ ਅਤੇ ਮਲੇਸ਼ੀਆ ਤੋਂ ਗ੍ਰਿਫਤਾਰ ਕੀਤਾ ਗਿਆ ਸੀ।