KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਖਾਲਿਸਤਾਨ ਪੱਖੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਪੰਜਾਬ ਵਿੱਚ ਰਚ ਰਿਹਾ ਇੱਕ ਵੱਡੀ ਅੱਤਵਾਦੀ ਸਾਜ਼ਿਸ਼
Myanmar supported Islamic ARSA terrorists are entering India

ਖਾਲਿਸਤਾਨ ਪੱਖੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਪੰਜਾਬ ਵਿੱਚ ਰਚ ਰਿਹਾ ਇੱਕ ਵੱਡੀ ਅੱਤਵਾਦੀ ਸਾਜ਼ਿਸ਼


 ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)-: ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਭਾਰਤ ਦੇ ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਰਚ ਰਿਹਾ ਹੈ। ਸੁਰੱਖਿਆ ਏਜੰਸੀਆਂ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। BKI ਪਾਕਿਸਤਾਨ ਦੀ ਮਦਦ ਨਾਲ ਪੰਜਾਬ ‘ਚ ਵੱਡੇ ਹਮਲੇ ਦੀ ਯੋਜਨਾ ਬਣਾ ਰਿਹਾ ਹੈ।ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਅੱਤਵਾਦੀ ਸੰਗਠਨ ਦੇ ਨਿਸ਼ਾਨੇ ‘ਤੇ ਹਨ। ਪੰਜਾਬ ਦਾ ਇੱਕ ਵੱਡਾ ਗੈਂਗਸਟਰ ਵੀ ਇਸ ਵਿੱਚ ਸ਼ਾਮਲ ਹੈ।

 

 ਖੁਫੀਆ ਏਜੰਸੀਆਂ ਨੇ ਅਲਰਟ ‘ਚ ਕਿਹਾ ਹੈ ਕਿ ਬੀਕੇਆਈ ਅੱਤਵਾਦੀ ਪਰਮਜੀਤ ਸਿੰਘ ਪੰਮਾ ਪਾਕਿਸਤਾਨ ਦੀ ਮਦਦ ਨਾਲ ਭਾਰਤ ‘ਚ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਪੰਮਾ ਉਹ ਵਿਅਕਤੀ ਹੈ ਜਿਸ ਨੂੰ ਐਨਆਈਏ ਨੇ ਆਪਣੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸੂਤਰਾਂ ਮੁਤਾਬਕ ਖਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਮਾ ਦੇ ਨਿਸ਼ਾਨੇ ‘ਤੇ ਪੰਜਾਬ ਦੇ ਸੀਨੀਅਰ ਪੁਲਸ ਅਧਿਕਾਰੀ ਹਨ, ਜਿਨ੍ਹਾਂ ਨੇ ਇਨ੍ਹਾਂ ਅੱਤਵਾਦੀਆਂ ਦੀ ਕਮਰ ਤੋੜਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

 

 ਇਸ ਦੇ ਨਾਲ ਹੀ ਇਨ੍ਹਾਂ ਅੱਤਵਾਦੀਆਂ ਦੇ ਨਿਸ਼ਾਨੇ ‘ਚ ਧਾਰਮਿਕ ਅਤੇ ਸਮਾਜਿਕ ਨੇਤਾ ਵੀ ਸ਼ਾਮਲ ਹਨ, ਜਿਨ੍ਹਾਂ ‘ਤੇ ਹਮਲੇ ਦੀ ਯੋਜਨਾ ਹੋ ਸਕਦੀ ਹੈ। ਦਹਿਸ਼ਤ ਫੈਲਾਉਣ ਲਈ ਅੱਤਵਾਦੀ ਪਰਮਜੀਤ ਸਿੰਘ ਪੰਜਾਬ ਦੇ ਵੱਡੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦਾ ਵੀ ਸਹਾਰਾ ਲੈ ਸਕਦਾ ਹੈ, ਜਿਸ ਨੂੰ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਅਤੇ ਵਿਸਫੋਟਕ ਮੁਹੱਈਆ ਕਰਵਾਉਣ ਦੀ ਸੂਚਨਾ ਮਿਲੀ ਹੈ। ਪੰਜਾਬ ਦੀ ਜੇਲ੍ਹ ਵਿੱਚ ਬੰਦ ਪੰਜਾਬ ਦੇ ਵੱਡੇ ਗੈਂਗਸਟਰ ਜੱਗੂ ਭਗਵਾਨਪੁਰੀਆ ਕੋਲ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਦਾ ਵੱਡਾ ਨੈੱਟਵਰਕ ਹੈ।

Leave a Reply