KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਬਿਪਰਜੌਏ ਦੇ ਕਹਿਰ ਦੌਰਾਨ ਪੰਜਾਬ ਦੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
punjab police transfers

ਬਿਪਰਜੌਏ ਦੇ ਕਹਿਰ ਦੌਰਾਨ ਪੰਜਾਬ ਦੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ


  ਕੇਸਰੀ ਨਿਊਜ਼ ਨੈੱਟਵਰਕ: ਪੰਜਾਬ ‘ਚ ਅੱਤ ਦੀ ਪੈ ਰਹੀ ਗਰਮੀ ਦੌਰਾਨ 40 ਡਿਗਰੀ ਦੇ ਨੇੜੇ ਪਹੁੰਚੇ ਤਾਪਮਾਨ ਵਿਚਕਾਰ ਤੇਜ਼ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਤੂਫ਼ਾਨ ਬਿਪਰਜੋਏ ਕਾਰਨ ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਨੇੜਲੇ ਇਲਾਕਿਆਂ ‘ਚ ਯੈਲੋ ਅਲਰਟ ਐਲਾਨਿਆ ਜਾ ਚੁੱਕਾ ਹੈ। ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ‘ਚ ਗਰਮ ਹਵਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਦੁਪਹਿਰ ਦੇ ਸਮੇਂ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋ ਰਿਹਾ ਹੈ।

ਮੌਸਮ ਵਿਭਾਗ ਦੇ ਅਗਾਊਂ ਅਨੁਮਾਨ ਮੁਤਾਬਕ 20, 21 ਜੂਨ ਨੂੰ ਤਾਪਮਾਨ 41-42 ਡਿਗਰੀ ਨੂੰ ਪਾਰ ਕਰ ਸਕਦਾ ਹੈ। ਅਜਿਹੇ ਹਾਲਾਤ ‘ਚ ਲੋਕਾਂ ਲਈ ਮੁਸ਼ਕਲ ਵਧੇਗੀ। ਇਸ ਵਾਰ ਕੇਰਲ ਤੋਂ ਮਾਨਸੂਨ ਦੀ ਸ਼ੁਰੂਆਤ ਇਕ ਹਫ਼ਤਾ ਲੇਟ ਹੋਈ ਸੀ, ਜਿਸ ਕਾਰਨ ਪੰਜਾਬ ‘ਚ ਮਾਨਸੂਨ ਪਹੁੰਚਣ ‘ਚ ਅਜੇ ਕੁੱਝ ਦਿਨ ਲੱਗਣਗੇ। ਚੱਕਰਵਾਤ ਬਿਪਰਜੋਏ ਕਾਰਨ ਮੀਂਹ ’ਤੇ ਅਸਰ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

 ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤੇਜ਼ ਹਵਾਵਾਂ ਚੱਲਣ ਦੇ ਆਸਾਰ ਬਣੇ ਹੋਏ ਹਨ। ਗਰਮੀ ਤੋਂ ਬਚਣ ਲਈ ਲੋਕ ਵਾਟਰ ਪਾਰਕ ਨੂੰ ਮਹੱਤਵ ਦੇ ਰਹੇ ਹਨ। ਦੁਪਹਿਰ ਦੇ ਸਮੇਂ ਜਿਹੜੇ ਲੋਕਾਂ ਲਈ ਘਰੋਂ ਬਾਹਰ ਨਿਕਲਣਾ ਜ਼ਰੂਰੀ ਹੁੰਦਾ ਹੈ, ਉਹ ਹੈਲਮੈੱਟ, ਰੁਮਾਲ, ਸਕਾਰਫ ਆਦਿ ਦੀ ਵਰਤੋਂ ਕਰ ਕੇ ਆਪਣੀ ਮੰਜ਼ਿਲ ਵੱਲ ਜਾਂਦੇ ਦੇਖੇ ਜਾ ਸਕਦੇ ਹਨ।

Leave a Reply