KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਵਿਖੇ ਤਲਬ
"PUNJAB HAS TO BE MADE PUNJAB AGAIN, NOT AFGHANISTAN": CHIEF MINISTER'S APPEAL TO THREE CRORE PEOPLE OF PUNJAB

ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਵਿਖੇ ਤਲਬ


ਅੰਮ੍ਰਿਤਸਰ (ਕੇਸਰੀ ਨਿਊਜ਼ ਨੈੱਟਵਰਕ): ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਗੁਰਦੁਆਰਾ ਸੋਧ ਬਿੱਲ 2023 ਪਾਸ ਕਰਨ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੰਦਿਆਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 28 ਜੂਨ ਨੂੰ ਅਕਾਲ ਤਖਤ ‘ਤੇ ਤਲਬ ਕਰਕੇ ਸਪੱਸ਼ਟੀਕਰਨ ਮੰਗਿਆ ਹੈ।

 

ਅਕਾਲ ਤਖ਼ਤ ਦੇ ਸਕੱਤਰੇਤ ਦੇ ਸਾਹਮਣੇ ਮੀਡੀਆ ਨਾਲ ਗੱਲ ਕਰਦਿਆਂ ਭਾਈ ਮੰਡ ਨੇ ਆਖਿਆ ਕਿ ਕੀਰਤਨ ਪ੍ਰਸਾਰਨ ਮਾਮਲੇ ਵਿੱਚ ਮੁੱਖ ਮੰਤਰੀ ਨੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਕੀਤੀ ਹੈ, ਜੋ ਕਿ ਨਾ-ਕਾਬਿਲ-ਏ-ਬਰਦਾਸ਼ਤ ਹੈ। ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।

ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਆਦੇਸ਼ ਦਿੱਤਾ ਹੈ ਕਿ ਉਹ 28 ਜੂਨ ਨੂੰ ਸਵੇਰੇ 11 ਵਜੇ ਅਕਾਲ ਤਖਤ ਤੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ। ਉਹ ਦੱਸਣ ਕਿ ਉਨ੍ਹਾਂ ਨੇ ਸੂਬੇ ਦੇ ਸਿੱਖ ਮੁੱਖ ਮੰਤਰੀ ਹੁੰਦਿਆਂ ਅਜਿਹੀ ਅਵੱਗਿਆ ਕਿਉਂ ਕੀਤੀ ਹੈ। ਸਪੱਸ਼ਟੀਕਰਨ ਦੇਣ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਬਹਾਨੇਬਾਜ਼ੀ ਇੱਕ ਹੋਰ ਅਵੱਗਿਆ ਸਮਝੀ ਜਾਵੇਗੀ।

 ਇਸ ਮਾਮਲੇ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਕੌਮ ਦੇ ਸਾਹਮਣੇ ਸਪੱਸ਼ਟੀਕਰਨ ਦੇਣ ਕਿ ਸ਼੍ਰੋਮਣੀ ਕਮੇਟੀ ਹੁਣ ਤੱਕ ਆਪਣਾ ਨਿੱਜੀ ਚੈਨਲ ਸਥਾਪਤ ਕਿਉਂ ਨਹੀਂ ਕਰ ਸਕੀ ਅਤੇ ਕਿੰਨੇ ਸਮੇਂ ਵਿੱਚ ਆਪਣਾ ਚੈਨਲ ਸਥਾਪਤ ਕਰਨਗੇ।

Leave a Reply