KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਪੰਜਾਬ ਭਾਜਪਾ ਪ੍ਧਾਨ ਸੁਨੀਲ ਜਾਖੜ ਬਾਰੇ ਸਾਹਮਣੇ ਆਈ ਮਾੜੀ ਖਬਰ

ਪੰਜਾਬ ਭਾਜਪਾ ਪ੍ਧਾਨ ਸੁਨੀਲ ਜਾਖੜ ਬਾਰੇ ਸਾਹਮਣੇ ਆਈ ਮਾੜੀ ਖਬਰ


ਕੇਸਰੀ ਨਿਊਜ਼ ਨੈੱਟਵਰਕ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਜੁੜੀ ਵੱਡੀ ਖ਼ਬਰ ਸਾਮ੍ਹਣੇ ਆਈ ਹੈ। ਖ਼ਬਰ ਹੈ ਕਿ ਬੀਤੇ ਦਿਨ ਅਬੋਹਰ ‘ਚ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਸੁਨੀਲ ਜਾਖੜ ਦੇ ਪੀ.ਏ ਸੰਜੀਵ ਤ੍ਰਿਖਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹੁਣ ਜਾਖੜ ਠੀਕ ਠਾਕ ਹਨ ਅਤੇ ਘਰ ਵਿਚ ਆਰਾਮ ਕਰ ਰਹੇ ਹਨ।

 

ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇ ਮਹੀਨੇ ਆਪਣਾ ਅਹੁਦਾ ਸੰਭਾਲਿਆ ਸੀ। ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਆਦਾ ਗਰਮੀ ਕਾਰਨ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਚੱਕਰ ਆਉਣ ਲੱਗੇ। ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਉੱਥੇ ਮੌਜੂਦ ਵਰਕਰਾਂ ਨੇ ਉਨ੍ਹਾਂ ਨੂੰ ਸੰਭਾਲਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ।

 

ਇਸ ਮੌਕੇ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਸਹਿ-ਇੰਚਾਰਜ ਡਾ, ਨਰਿੰਦਰ ਸਿੰਘ ਰੈਨਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਅਵਿਨਾਸ਼ ਰਾਏ ਖੰਨਾ ਅਤੇ ਸੂਬੇ ਭਰ ਤੋਂ ਸੀਨੀਅਰ ਤੇ ਸੀਨੀਅਰ ਆਗੂ ਹਾਜ਼ਰ ਸਨ।

 

 

Leave a Reply