KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਭਾਰਤੀ ਕਿਸਾਨ ਯੂਨੀਅਨ ਤੇ ਲੌਂਗੋਵਾਲ ਪੁਲਿਸ ਦਰਮਿਆਨ ਝੜਪ ਦੌਰਾਨ ਕਿਸਾਨ ਦੀ ਮੌਤ, ਦੋ ਜ਼ਖ਼ਮੀ

ਭਾਰਤੀ ਕਿਸਾਨ ਯੂਨੀਅਨ ਤੇ ਲੌਂਗੋਵਾਲ ਪੁਲਿਸ ਦਰਮਿਆਨ ਝੜਪ ਦੌਰਾਨ ਕਿਸਾਨ ਦੀ ਮੌਤ, ਦੋ ਜ਼ਖ਼ਮੀ


KESARI NEWS NETWORK : ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਆਗੂਆਂ ਤੇ ਲੌਂਗੋਵਾਲ ਪੁਲਿਸ ਦਰਮਿਆਨ ਝੜਪ ਦੌਰਾਨ ਦੋ ਕਿਸਾਨ ਆਗੂ ਤੇ ਇਕ ਪੁਲਿਸ ਇੰਸਪੈਕਟਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਕਿਸਾਨਾਂ ‘ਚੋਂ ਇਕ ਜਣੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, 16 ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਦੇਣ ਦਾ ਸੱਦਾ ਦਿੱਤਾ ਹੋਇਆ ਸੀ, ਜਿਸ ਨੂੰ ਦੇਖਦਿਆਂ ਲੌਂਗੋਵਾਲ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਹਿਰਾਸਤ ‘ਚ ਲੈ ਲਿਆ। ਇਸ ਦੇ ਰੋਸ ਵਜੋਂ ਕਿਸਾਨ ਜੱਥੇਬੰਦੀ ਦੇ ਆਗੂਆਂ ਨੇ ਥਾਣਾ ਲੌਂਗੋਵਾਲ ਦੇ ਅੱਗੇ ਰਿਹਾਈ ਨੂੰ ਲੈ ਕੇ ਰੋਸ ਧਰਨਾ ਦੇ ਦਿੱਤਾ।

ਕਿਸਾਨ ਆਗੂ ਤੀਰਥ ਸਿੰਘ ਨੇ ਦੱਸਿਆ ਕਿ ਉਹ ਥਾਣਾ ਲੌਂਗੋਵਾਲ ਵਿਖੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ ਤਾਂ ਉਪਰੋਂ ਜੱਥੇਬੰਦੀ ਦੀ ਕਾਲ ਆਈ ਕਿ ਟੋਲ ਪਲਾਜ਼ੇ ਅੱਜ ਫ੍ਰੀ ਕਰਵਾ ਦਿੱਤੇ ਜਾਣ। ਜਥੇਬੰਦੀ ਦੇ ਸੱਦੇ ਅਨੁਸਾਰ ਧਰਨੇ ‘ਤੇ ਬੈਠੇ ਸਾਰੇ ਜਥੇਬੰਦੀ ਦੇ ਆਗੂ ਤੇ ਕਾਰਕੁਨ ਟੋਲ ਪਲਾਜ਼ੇ ਫ੍ਰੀ ਕਰਾਉਣ ਲਈ ਚੱਲ ਪਏ ਤੇ ਪੁਲਿਸ ਨੇ ਉਨ੍ਹਾਂ ਨੂੰ ਰਸਤੇ ‘ਚ ਹੀ ਘੇਰ ਲਿਆ। ਜਿੱਥੇ ਤਕਰਾਰਬਾਜ਼ੀ ਦੌਰਾਨ ਦੋ ਕਿਸਾਨ ਆਗੂ ਪ੍ਰੀਤਮ ਸਿੰਘ ਤੇ ਗੁਰਜੰਟ ਸਿੰਘ ਵਾਸੀ ਮੰਡੇਰ ਕਲਾਂ ਜ਼ਖ਼ਮੀ ਹੋ ਗਏ।

ਇਕ ਜ਼ਖ਼ਮੀ ਕਿਸਾਨ ਦੀ ਪਟਿਆਲਾ ‘ਚ ਮੌਤ

ਕਿਸਾਨ ਜਥੇਬੰਦੀ ਤੇ ਪੁਲਿਸ ਦਰਮਿਆਨ ਲੌਂਗੋਵਾਲ ਵਿਖੇ ਹੋਈ ਤਕਰਾਰਬਾਜ਼ੀ ਉਪਰੰਤ ਜ਼ਖ਼ਮੀ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਆਂਦਾ ਗਿਆ, ਜਿਨ੍ਹਾਂ ਵਿਚ ਦੋ ਕਿਸਾਨ ਪ੍ਰੀਤਮ ਸਿੰਘ ਅਤੇ ਗੁਰਜੰਟ ਸਿੰਘ ਵਾਸੀ ਮੰਡੇਰ ਕਲਾਂ ਤੇ ਇਕ ਪੁਲਿਸ ਇੰਸਪੈਕਟਰ ਦੀਪਿੰਦਰਪਾਲ ਸਿੰਘ ਸਨ। ਸਿਵਲ ਹਸਪਤਾਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਕਿਸਾਨ ਆਗੂ ਪ੍ਰੀਤਮ ਸਿੰਘ ਨੂੰ ਇੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ

Leave a Reply