KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਦੋ ਨੰਬਰ ਦੀ ਖਰੀਦੋ ਫਰੋਖਤ ਨੂੰ ਰੋਕਣ ਲਈ ਸਰਕਾਰ ਨੇ ਪਾਈ ਕੁੰਡੀ! ਬਿੱਲ ਲਿਆਉ ਇਨਾਮ ਪਾਓ
Finance Minister Punjab Harpal singh cheema and others

ਦੋ ਨੰਬਰ ਦੀ ਖਰੀਦੋ ਫਰੋਖਤ ਨੂੰ ਰੋਕਣ ਲਈ ਸਰਕਾਰ ਨੇ ਪਾਈ ਕੁੰਡੀ! ਬਿੱਲ ਲਿਆਉ ਇਨਾਮ ਪਾਓ


ਕੇਸਰੀ ਨਿਊਜ਼ ਨੈੱਟਵਰਕਪੰਜਾਬ ਸਰਕਾਰ ਨੇ ਇੱਕ ਨੰਬਰ ਵਿਚ ਖਰੀਦੋ ਫਰੋਖਤ ਨੂੰ ਉਤਸ਼ਾਹਿਤ ਕਰਨ ਲਈ ਅੱਜ ‘ਬਿੱਲ ਲਿਆਓ ਇਨਾਮ ਪਾਓ’ ਮੁਹਿੰਮ ਸ਼ੁਰੂ ਕੀਤੀ ਹੈ।

ਇੱਥੇ ਉਨ੍ਹਾਂ ਇਕ ਪ੍ਰੈੱਸ ਕਾਨਫਰੰਸ ਦੌਰਾਨ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਤੇ ਆਬਕਾਰੀ ਵਿਭਾਗ ਨੇ ਲੋਕਾਂ ‘ਚ ਟੈਕਸ ਪ੍ਰਤੀ ਜਾਗਰੂਕ ਪੈਦਾ ਕਰਨ ਲਈ ਐਪ ਤਿਆਰ ਕੀਤੀ ਹੈ, ਜਿਸ ਤਹਿਤ 200 ਰੁਪਏ ਦ‍ਾ ਸਾਮਾਨ ਖਰੀਦਣ ‘ਤੇ ਇਕ ਹਜ਼ਾਰ ਰੁਪਏ ਦਾ ਇਨਾਮ ਕੱਢਿਆ ਜਾਵੇਗਾ। ਹਰੇਕ ਮਹੀਨੇ 29 ਲੱਖ ਰੁਪਏ ਦ‍ਾ ਇਨਾਮ ਕੱਢਿਆ ਜਾਵੇਗਾ। ਇਕ ਮਹੀਨੇ ‘ਚ ਇਕ ਵਿਅਕਤੀ ਨੂੰ ਇਨਾਮ ਮਿਲੇਗਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਟੈਕਸ ਚੋਰੀ ਦੀ ਸ਼ਿਕਾਇਤ ਮਿਲਦੀ ਹੈ ਉਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਆਦਾ ਤੋ ਜ਼ਿਆਦਾ ਇਨਾਮ ਦਸ ਲੱਖ ਰੁਪਏ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਗਾਹਕਾਂ ਨੂੰ ਅਸਲ ਸਾਮਾਨ ਮਿਲੇਗਾ, ਸਰਕਾਰ ਦੇ ਟੈਕਸ ‘ਚ ਵਾਧਾ ਹੋਵੇਗਾ ਤੇ ਟੈਕਸ ਚੋਰੀ ਵੀ ਬਚ ਜਾਵੇਗੀ।

ਚੀਮਾ ਨੇ ਦੱਸਿਆ ਕਿ ਸ਼ਰਾਬ, ਡੀਜ਼ਲ ਤੇ ਪੈਟਰੋਲ ‘ਤੇ ਇਨਾਮ ਨਹੀਂ ਮਿਲੇਗਾ। ਪਹਿਲਾਂ ਇਨਾਮ 7 ਅਕਤੂਬਰ ਨੂੰ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਇਨਾਮ ਪੰਜਾਬ ਤੋਂ ਬਿਲ ਲੈਣ ਵਾਲੇ ਗ੍ਰਾਹਕਾਂ ਨੂੰ ਹੀ ਮਿਲੇਗਾ। ਸਰਕਾਰ ਨੇ ਮੇਰਾ ਬਿੱਲ ਐਪ ਲ‍ਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰੇਕ ਮਹੀਨੇ ਦੇ ਪਹਿਲੇ ਹਫ਼ਤੇ ਇਨਾਮ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨਾਮ ਦੇਣ ‘ਤੇ ਤਿੰਨ ਕਰੋੜ ਰੁਪਏ ਦਾ ਖਰਚਾ ਹੋਵੇਗਾ ਪਰ ਸਰਕਾਰ ਨੂੰ ਇਸਦਾ 30 ਗੁਣਾ ਫ਼ਾਇਦਾ ਵੀ ਹੋਵੇਗਾ।

Leave a Reply