KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕੇ.ਐਮ.ਵੀ ਦੀ ਦਪਿੰਦਰ ਬੀ.ਕਾਮ (ਆਨਰਸ) ਸਮੈਸਟਰ ਚੌਥਾ ਚੋਂ ਰਹੀ ਅੱਵਲ

ਕੇ.ਐਮ.ਵੀ ਦੀ ਦਪਿੰਦਰ ਬੀ.ਕਾਮ (ਆਨਰਸ) ਸਮੈਸਟਰ ਚੌਥਾ ਚੋਂ ਰਹੀ ਅੱਵਲ


*14 ਵਿਦਿਆਰਥਣਾਂ ਨੇ ਹਾਸਿਲ ਕੀਤੀ ਡਿਸਟਿੰਕਸ਼ਨ*

 ਕੇਸਰੀ ਨਿਊਜ਼ ਨੈੱਟਵਰਕ – ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਹਮੇਸ਼ਾ ਹੀ ਆਪਣੀਆਂ ਵਿਦਿਆਰਥਣਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ, ਜਿਸ ਦੇ ਨਤੀਜੇ ਵਜੋਂ ਵਿਦਿਆਰਥਣਾਂ ਸ਼ਾਨਦਾਰ ਪ੍ਰੀਖਿਆ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੌਸ਼ਨ ਕਰ ਰਹੀਆਂ ਹਨ।

ਇਸੇ ਲੜੀ ਵਿੱਚ ਵਿਦਿਆਲਾ ਦੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜ਼ਨਸ ਐਡਮਿਨੀਸਟ੍ਰੇਸ਼ਨ ਦੇ ਬੀ.ਕਾਮ(ਆਨਰਸ) ਸਮੈਸਟਰ ਚੌਥੇ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਵਿਦਿਆਲਾ ਦਾ ਮਾਣ ਵਧਾਇਆ। ਆਟੋਨਾਮਸ  ਦਰਜੇ ਅਧੀਨ ਆਯੋਜਿਤ ਹੋਈਆਂ ਇਨ੍ਹਾਂ ਪ੍ਰੀਖਿਆਵਾਂ ਵਿੱਚ ਦਪਿੰਦਰ ਬੱਧਣ 972/1150 ਅੰਕ ਲੈ ਕੇ ਪਹਿਲੇ ਸਥਾਨ ‘ਤੇ ਰਹੀ। ਵਰਤਿਕਾ ਤੁਲੀ ਨੇ 924/1150 ਅੰਕ ਲੈ ਕੇ ਦੂਸਰਾ ਜਦਕਿ ਸ਼ਰਨਦੀਪ ਕੌਰ ਨੇ 922/1150 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਜ਼ਿਕਰਯੋਗ ਹੈ ਕਿ ਇਸ ਜਮਾਤ ਦੀਆਂ 14 ਵਿਦਿਆਰਥਣਾਂ ਨੇ ਇਹ ਪ੍ਰੀਖਿਆ ਡਿਸਟਿੰਕਸ਼ਨ ਨਾਲ ਪਾਸ ਕੀਤੀ ਹੈ। ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸਾਰੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਸਫਲਤਾ ਦੇ ਨਵੇਂ ਪੈਂਡੇ ਤੈਅ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਡਾ. ਨੀਰਜ ਮੈਣੀ, ਮੁੱਖੀ ਕਾਮਰਸ ਵਿਭਾਗ ਅਤੇ ਸਮੂਹ ਅਧਿਆਪਕਾਂ ਦੁਆਰਾ ਵਿਦਿਆਰਥਣਾਂ ਨੂੰ ਦਿੱਤੇ ਜਾਂਦੇ ਉਚਿਤ ਮਾਰਗ ਦਰਸ਼ਨ ਦੀ ਸ਼ਲਾਘਾ ਕੀਤੀ।

Leave a Reply