ਕੇਸਰੀ ਨਿਊਜ਼ ਨੈੱਟਵਰਕ : ਦਿੱਲੀ ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਆਗੁੂ ਮਨਜਿੰਦਰ ਸਿੰਘ ਸਿਰਸਾ ਦੀ ਭਾਰਤੀ ਜਨਤਾ ਪਾਰਟੀ ਵਿਚ ਕੱਦ ਹੋਰ ਵਧਾ ਦਿੱਤਾ ਗਿਆ ਹੈ। ਪਾਰਟੀ ਹਾਈ ਕਮਾਨ ਨੇ ਅਹਿਮ ਜ਼ਿੰਮੇਵਾਰੀ ਦਿੰਦਿਆਂ ਸਿਰਸਾ ਨੂੰ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਨੂੰ ਵੀ ਕੌਮੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬੁਲਾਰੇ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ਨੂੰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਮੰਗਲਵਾਰ ਨੂੰ ਮਨਜ਼ੂਰੀ ਦਿੱਤੀ।