ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਦੇ ਸਿੱਖਿਆ ਵਿਭਾਗ ਨੇ ਇਕ ਵਾਰ ਫਿਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ, ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਬਾਇਓਮੀਟ੍ਰਿਕ ਪ੍ਰਣਾਲੀ ਰਾਹੀਂ ਮੁੜ ਤੋਂ ਸਕੂਲਾਂ ‘ਚ ਹਰੇਕ ਦੀ ਹਾਜ਼ਰੀ ਮਾਰਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਹ ਬਾਇਓਮੈਟ੍ਰਿਕ ਸਿਸਟਮ 2020 ‘ਚ ਸਕੂਲਾਂ ਤੇ ਦਫ਼ਤਰਾਂ ‘ਚ ਲਗਾਏ ਗਏ ਸਨ ਤੇ ਕੋਵਿਡ ਦੌਰਾਨ ਇਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ, ਪਰ ਹਾਲਾਤ ਸੁਧਰਨ ਦੇ ਬਾਵਜੂਦ ਇਸ ਨੂੰ ਸ਼ੁਰੂ ਨਹੀਂ ਕੀਤਾ ਜਾ ਸਕਿਆ ।
ਹੁਣ ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਜਸਕੀਰਤ ਕੌਰ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸਮੇਤ ਸਕੂਲ ਮੁਖੀਆਂ, ਸਕੂਲ ਮੁਖੀਆਂ, ਸੈਂਟਰ ਹੈੱਡ ਟੀਚਰਾਂ ਆਦਿ ਨੂੰ ਤੁਰੰਤ ਪ੍ਰਭਾਵ ਨਾਲ ਬਾਇਓਮੀਟ੍ਰਿਕ ਪ੍ਰਣਾਲੀ ਰਾਹੀਂ ਹਾਜ਼ਰੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜੇਕਰ ਕਿਸੇ ਦੀ ਹਾਜ਼ਰੀ ਨਿਸ਼ਚਿਤ ਸਮੇਂ ਤੋਂ ਲੇਟ ਹੁੰਦੀ ਹੈ ਤਾਂ ਉਸ ਨੂੰ ਇਸ ਦਾ ਸਪੱਸ਼ਟੀਕਰਨ ਵੀ ਦੇਣਾ ਪਵੇਗਾ। ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੇ ਸਮੇਂ ਸਿਰ ਸਕੂਲਾਂ ‘ਚ ਆਉਣ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ, ਪਰ ਫਿਰ ਵੀ ਅਧਿਆਪਕਾਂ ਦਾ ਲੇਟ ਆਉਣ ਦਾ ਸਿਲਸਿਲਾ ਬੰਦ ਨਹੀਂ ਹੋ ਰਿਹਾ।