ਕੇਸਰੀ ਨਿਊਜ਼ ਨੈੱਟਵਰਕ-ਪੀਸੀਐੱਸ ਅਫ਼ਸਰ ਤੇ ਨੰਗਲ ਸਬ ਡਵੀਜ਼ਨ ਦੇ ਐੱਸਡੀਐੱਮ ਉਦੈਦੀਪ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਸਕੱਤਰ ਨੂੰ ਲਿਖੀ ਚਿੱਠੀ ‘ਤੇ ਜਾਰੀ ਹੋਏ ਹਨ।
ਮੁੱਖ ਸਕੱਤਰ ਪੰਜਾਬ ਨੂੰ ਡੀਸੀ ਵੱਲੋਂ ਲਿਖੇ ਪੱਤਰ ਵਿਚ ਕਿਹਾ ਕਿਹਾ ਹੈ ਕਿ ਹੜ੍ਹਾਂ ਦੀ ਐਮਰਜੈਂਸੀ ਦੌਰਾਨ ਸੀਨੀਅਰ ਅਧਿਕਾਰੀਆਂ ਦੇ ਦੌਰੇ ਮੌਕੇ ਉਦੈਦੀਪ ਸਿੰਘ ਸਿੱਧੂ ਮੌਕੇ ‘ਤੋਂ ਗਾਇਬ ਪਾਏ ਗਏ ਅਤੇ ਇਸ ਦੌਰਾਨ ਉਨ੍ਹਾਂ ਨੇ ਉੱਚ ਅਧਿਕਾਰੀਆਂ ਨਾਲ ਕੋਈ ਰਾਬਤਾ ਨਹੀਂ ਬਣਾਇਆ ਅਤੇ ਆਪਣੀ ਡਿਊਟੀ ਪ੍ਰਤੀ ਗ਼ੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ। ਮੁਅੱਤਲੀ ਦੌਰਾਨ ਉਹ ਹੈੱਡ ਕੁਆਰਟਰ ਚੰਡੀਗੜ੍ਹ ਵਿਖੇ ਹਾਜ਼ਰ ਰਹਿਣਗੇ।