KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...
You are currently viewing ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ
pungrain inspector arrested

ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ


• ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ
ਕੇਸਰੀ ਨਿਊ਼ਜ਼ ਨੈੱਟਵਰਕ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।
ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

Leave a Reply