KESARI VIRASAT

ਕੇਸਰੀ ਵਿਰਾਸਤ

Latest news
ਸੁਸ਼ੀਲ ਰਿੰਕੂ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਭੀੜ ਦੇਖ ਕੇ ਵਿਰੋਧੀ ਹੈਰਾਨ* ਅਜੀਤ ਅਖਬਾਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਖਿਲਾਫ ਜਲੰਧਰ 'ਚ FIR ਦਰਜ, 2 SDO ਗ੍ਰਿਫਤਾਰ *ਪੁਰਾਣਾ ਹਲਕਾ ਛੱਡ ਕੇ ਆਏ ਕਾਂਗਰਸ ਦੇ ਪੈਰਾਸ਼ੂਟ ਉਮੀਦਵਾਰ ਕਿਵੇਂ ਬਦਲਣਗੇ ਜਲੰਧਰ ਦੇ ਹਾਲਾਤ - ਸੁਸ਼ੀਲ ਰਿੰਕੂ* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੈਟ੍ਰਿਕ ਲਈ ਸੁਸ਼ੀਲ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਾ ਜ਼ਰੂਰੀ : ਸੰਨੀ ਸ਼ਰਮਾ ਆਪ' ਆਗੂ ਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ 'ਚ ਸ਼ਾਮਲ ਹੋਣ ਨਾਲ ਸੁਸ਼ੀਲ ਰਿੰਕੂ ਨੂੰ ਮਿਲੇਗੀ ਹੋਰ ਤਾਕਤ ਪ੍ਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਆਉਣਗੇ ਪੰਜਾਬ: ਇਸ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਕਰਨਗੇ ਰੈਲੀ ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ: ਮੈਡੀਕਲ ਰਿਪੋਰਟ 'ਚ ਸਵਾਤੀ ਮਾਲੀਵਾਲ 'ਤੇ ... ਕੀ ਤੁਸੀਂ ਸਿੰਘਵੀ ਨੂੰ ਮਾਲੀਵਾਲ ਸੀਟ ਦੇਣ ਜਾ ਰਹੇ ਹੋ ਕੇਜਰੀਵਾਲ ਜੀ : ਜਦੋਂ ਮੈਂ ਸੀਐਮ ਨੂੰ ਇਹੀ ਗੱਲ ਕਹਿਣ ਗਈ ਸੀ; PA... ਭਾਜਪਾ ਨੇ ਦਿੱਤਾ ਕਾਂਗਰਸ ਤੇ ਆਪ ਨੂੰ ਵੱਡਾ ਝਟਕਾ: ਕਈ ਆਗੂਆਂ ਨੇ ਬਦਲੀ ਵਫਾਦਾਰੀ ਵਿਦਿਆ ਭਾਰਤੀ ਪੰਜਾਬ ਦੇ ਪ੍ਰਿੰਸੀਪਲਾਂ ਦੀ ਸੂਬਾਈ ਮੀਟਿੰਗ ਦਾ ਆਗਾਜ਼
You are currently viewing Punjab Breaking: ਪੰਜਾਬ ਵਿਚ ਸ਼੍ਰੋਮਣੀ ਪੁਰਸਕਾਰਾਂ ਉੱਪਰ ਇਕ ਵਾਰ ਫਿਰ ਲੱਗੀ ਰੋਕ !
COURT SYSTEM BREAKING

Punjab Breaking: ਪੰਜਾਬ ਵਿਚ ਸ਼੍ਰੋਮਣੀ ਪੁਰਸਕਾਰਾਂ ਉੱਪਰ ਇਕ ਵਾਰ ਫਿਰ ਲੱਗੀ ਰੋਕ !

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


kesari virasat : ਵਧੀਕ ਜ਼ਿਲਾ ਸੈਸ਼ਨ ਜੱਜ ਲੁਧਿਆਣਾ ਦੀ ਅਦਾਲਤ ਨੇ ਸ਼੍ਰੋਮਣੀ ਪੁਰਸਕਾਰਾਂ ਨਾਲ ਸੰਬੰਧਤ ਅਪੀਲ ਨੂੰ ਮਨਜ਼ੂਰ ਕਰਦੇ ਹੋਏ ਸ਼੍ਰੋਮਣੀ ਪੁਰਸਕਾਰਾਂ ਦੀ ਵੰਡ ‘ਤੇ ਮੁੜ ਰੋਕ ਲਗਾ ਦਿੱਤੀ ਹੈ।

ਤਫਤੀਸ਼, ਕਟਹਿਰਾ ਅਤੇ ਸੁਧਾਰ ਘਰ,ਕੌਰਵ ਸੈਨਾ ਵਰਗੇ ਚਰਚਿਤ ਪੰਜਾਬੀ ਨਾਵਲਾਂ ਦੇ ਲੇਖਕ ਮਿੱਤਰ ਸੈਨ ਮੀਤ ਨੇ ਦੱਸਿਆ ਕਿ ਜੋ ਸ਼੍ਰੋਮਣੀ ਪੁਰਸਕਾਰਾਂ ‘ਤੇ ਸਟੇਅ ਲੱਗਿਆ ਹੋਆ ਸੀ, ਉਸ ਨੂੰ ਹੇਠਲੀ ਅਦਾਲਤ ਨੇ 17 ਜੁਲਾਈ ਨੂੰ ਹਟਾ ਦਿੱਤਾ ਸੀ। ਉਨ੍ਹਾਂ ਨੇ ਇਸਦੇ ਖਿਲਾਫ ਅਪੀਲ ਪਾਈ ਸੀ ਕਿ ਇਹ ਆਰਡਰ ਗਲਤ ਹੈ, ਗ਼ੈਰ-ਕਾਨੂੰਨੀ ਹੈ।  ਉਨ੍ਹਾਂ ਦੀ ਅਪੀਲ ਮਨੀਲਾ ਚੁੱਘ ਐਡੀਸ਼ਨਲ ਜ਼ਿਲ੍ਹਾ ਜੱਜ ਲੁਧਿਆਣਾ ‘ਚ ਲੱਗੀ ਸੀ ਜਿਸ ਦਾ ਫੈਸਲਾ 29 ਅਗਸਤ ਨੂੰ ਹੋਇਆ।

ਮੀਤ ਅਨੁਸਾਰ ਸਾਡੀ ਅਪੀਲ ਮਨਜ਼ੂਰ ਕਰ ਲਈ ਗਈ ਹੈ। ਇਸ ਦਾ ਭਾਵ ਜੋ ਪਹਿਲਾਂ ਰੋਕ ਲੱਗੀ ਹੋਈ ਸੀ, ਜੋ ਹੇਠਲੀ ਅਦਾਲਤ ਨੇ ਹਟਾ ਲਈ ਸੀ, ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਹੁਣ ਐਡੀਸ਼ਨਲ ਜ਼ਿਲ੍ਹਾ ਜੱਜ ਲੁਧਿਆਣਾ ਨੇ ਸ਼੍ਰੋਮਣੀ ਪੁਰਸਕਾਰ ਵੰਡਣ ‘ਤੇ ਇੱਕ ਵਾਰ ਫਿਰ ਰੋਕ ਲਾ ਦਿੱਤੀ ਹੈ।

ਦੱਸਣਯੋਗ ਹੈ ਕਿ ਇਨ੍ਹਾਂ ’ਚ ਕੁੱਲ 108 ਪੁਰਸਕਾਰ ਸ਼ਾਮਲ ਹਨ, ਜਿਨ੍ਹਾਂ ’ਚ 6 ਪੁਰਸਕਾਰ 10-10 ਲੱਖ ਰੁਪਏ ਦੇ ਹਨ ਜਦਕਿ 102 ਪੁਰਸਕਾਰ 5-5 ਲੱਖ ਰੁਪਏ ਦੇ ਹਨ। ਕੁੱਲ ਕੀਮਤ 5 ਕਰੋੜ 70 ਲੱਖ ਦੇ ਕਰੀਬ ਬਣਦੀ ਹੈ। ਕਈ ਹਸਤੀਆਂ ਪੁਰਸਕਾਰਾਂ ਦੀ ਉਡੀਕ ਕਰਦਿਆਂ ਦੁਨੀਆ ਤੋਂ ਰੁਖ਼ਸਤ ਹੋ ਚੁੱਕੀਆਂ ਹਨ।

ਦਰਅਸਲ ਭਾਸ਼ਾ ਵਿਭਾਗ ਨੇ ਕੁਝ ਸਮਾਂ ਪਹਿਲਾਂ ਜਦੋਂ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ ਕੀਤਾ ਸੀ ਤਾਂ ਨਾਮੀ ਸਾਹਿਤਕਾਰ ਮਿੱਤਰ ਸੈਨ ਮੀਤ ਨੇ ਪੁਰਸਕਾਰਾਂ ਲਈ ਸ਼ਖ਼ਸੀਅਤਾਂ ਦੀ ਚੋਣ ’ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਕਈ ਅਜਿਹੇ ਵਿਅਕਤੀਆਂ ਨੂੰ ਪੁਰਸਕਾਰ ਲਈ ਚੁਣਿਆ ਗਿਆ ਹੈ, ਜੋ ਨਿਯਮਾਂ ਅਨੁਸਾਰ ਇਸ ਦੇ ਹੱਕਦਾਰ ਨਹੀਂ ਸਨ। ਉਹ ਇਹ ਮੁੱਦਾ ਲੈ ਕੇ ਅਦਾਲਤ ਪਹੁੰਚ ਗਏ, ਜਿਸ ’ਤੇ ਅਦਾਲਤ ਨੇ ਇਹ ਪੁਰਸਕਾਰ ਦੇਣ ’ਤੇ ਰੋਕ ਲਾ ਦਿੱਤੀ ਸੀ। ਹਾਲਾਂਕਿ ਬੀਤੇ ਦਿਨੀਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਲੁਧਿਆਣਾ ਰਾਧਿਕਾ ਪੁਰੀ ਦੀ ਅਦਾਲਤ ਨੇ ਪੁਰਸਕਾਰਾਂ ਦੀ ਵੰਡ ‘ਤੇ ਲੱਗੇ ਰੋਕ ਹਟਾ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਸ਼ਖ਼ਸੀਅਤਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਸੀ ਜਿਨ੍ਹਾਂ ਦਾ ਨਾਂ ਪੁਰਸਕਾਰ ਲਈ ਚੁਣਿਆ ਗਿਆ ਸੀ, ਪਰੰਤੂ ਪਟੀਸ਼ਨਰ ਵੱਲੋਂ ਦੁਬਾਰਾ ਕੀਤੀ ਅਪੀਲ ਅਦਾਲਤ ਵੱਲੋਂ ਮਨਜ਼ੂਰ ਕਰ ਲਏ ਜਾਣ ਤੋਂ ਬਾਅਦ ਪੁਰਸਕਾਰਾਂ ਦੀ ਵੰਡ ‘ਤੇ ਮੁੜ ਰੋਕ ਲੱਗ ਗਈ ਹੈ।

Leave a Reply