KESARI VIRASAT

ਕੇਸਰੀ ਵਿਰਾਸਤ

Latest news
ਵਿਦਿਆ ਭਾਰਤੀ ਪੰਜਾਬ ਦੇ ਪ੍ਰਿੰਸੀਪਲਾਂ ਦੀ ਸੂਬਾਈ ਮੀਟਿੰਗ ਦਾ ਆਗਾਜ਼ ਸੰਧੂ ਸਮੁੰਦਰੀ ਦੇ ਹੱਕ ’ਚ ਰਾਜਾਸਾਂਸੀ ਹਲਕੇ ਵਿੱਚ ਮੁਖਵਿੰਦਰ ਸਿੰਘ ਮਾਹਲ ਵੱਲੋਂ ਰੋਡ ਸ਼ੋ  *ਹਲਕਾ ਉੱਤਰੀ ਦੇ ਫਤਿਹਪੁਰੀ ਮੁਹੱਲੇ ਵਿੱਚ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਸਫਲ ਮੀਟਿੰਗ* ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਮਜੀਠਾ ਹਲਕੇ ਵਿਚ ਭਾਜਪਾ ਉਮੀਦਵਾਰ ਸੰਧੂ ਨੂੰ ਹੁੰਗਾਰਾ ਦੇਣ ਲਈ ਆਪ ਮੁਹਾਰੇ ਉਮੜੇ ਲੋਕ ਸੰਧੂ ਸਮੁੰਦਰੀ ਹੀ ਸੰਸਦ ਵਿਚ ਅੰਮ੍ਰਿਤਸਰ ਲਈ ਢੁਕਵੀਂ ਨੁਮਾਇੰਦਗੀ ਦੇ ਕਾਬਲ - ਅਵਿਨਾਸ਼ ਰਾਏ ਖੰਨਾ *ਜਲੰਧਰ ਲੋਕ ਸਭਾ ਦੇ ਫਿਲੌਰ ਹਲਕੇ ਵਿੱਚ ਕਰਮਜੀਤ ਕੌਰ ਚੌਧਰੀ ਦੇ ਯਤਨਾਂ ਨਾਲ ਭਾਜਪਾ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਮੀ... ਅਟਾਰੀ ਬਾਰਡਰ ਰਾਹੀਂ ਯੂ. ਏ. ਈ. ਨਾਲ ਵਪਾਰ ਕਰਾਂਗੇ ਜਿਸ ਨੂੰ ਪਾਕਿਸਤਾਨ ਵੀ ਨਹੀਂ ਰੋਕ ਸਕੇਗਾ- ਸੰਧੂ ਸਮੁੰਦਰੀ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਨ ਦਾ ਐਲਾਨ ਚਾਲੀ ਖੂਹ ’ਤੇ ਸੈਰ ਕਰ ਰਹੇ ਸੰਧੂ ਸਮੁੰਦਰੀ ਨੂੰ ਬੇਵੱਸ ਮਾਪਿਆਂ ਨੇ ਆਪਣੀ ਨਾਬਾਲਗ ਲੜਕੀ ਦੀ ਵਾਪਸੀ ’ਚ ਮਦਦ ਦੀ ਲਗਾਈ ਗੁ...
You are currently viewing ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ , ਨੋਟੀਫਿਕੇਸ਼ਨ ਜਲਦੀ
Sikh Community had bowed its head in shame after the shooting-Chahal

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ , ਨੋਟੀਫਿਕੇਸ਼ਨ ਜਲਦੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਭਗਵੰਤ ਮਾਨ ਸਰਕਾਰ ਦਾ ਇਕ ਹੋਰ ਯੂ-ਟਰਨ 

ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਆਪਣਾ ਵਿਵਾਦਿਤ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਇਸ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਦਾਇਰ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ। ਪਟੀਸ਼ਨ ’ਚ ਸਰਪੰਚਾਂ ਨੇ ਕਿਹਾ ਕਿ ਨੋਟੀਫਿਕੇਸ਼ਨ ਕਾਨੂੰਨ ਦੇ ਖ਼ਿਲਾਫ਼ ਹੈ। ਤਰਕ ਦਿੱਤਾ ਗਿਆ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਗਲਤ ਤੇ ਨਾਜਾਇਜ਼ ਰੂਪ ਵਿਚ ਭੰਗ ਕਰ ਦਿੱਤਾ ਗਿਆ।

ਪਟੀਸ਼ਨਕਰਤਾਵਾਂ ਨੇ ਜਨਵਰੀ 2019 ’ਚ ਸਰਪੰਚ ਦੀ ਚੋਣ ਜਿੱਤ ਕੇ ਕਾਰਜਕਾਜ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਦਾ ਸੀ ਪਰ ਰਾਜ ਸਰਕਾਰ ਨੇ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਹੈ।

ਹੁਣ ਸਰਕਾਰ ਨੇ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। 

Leave a Reply