KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਆਪਹੁਦਰੇ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਪੰਜਾਬ ਸਰਕਾਰ ਨੇ ਦੋ ਆਈਏਐਸ ਅਫਸਰਾਂ ਕੀਤੇ ਮੁਅੱਤਲ

ਆਪਹੁਦਰੇ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਪੰਜਾਬ ਸਰਕਾਰ ਨੇ ਦੋ ਆਈਏਐਸ ਅਫਸਰਾਂ ਕੀਤੇ ਮੁਅੱਤਲ


ਚੰਡੀਗੜ੍ਹ (ਕੇਸਰੀ ਨਿਊਜ਼ ਨੈੱਟਵਰਕ) –

ਪੰਚਾਇਤਾਂ ਨੂੰ ਆਪਹੁਦਰੇ ਢੰਗ ਨਾਲ ਭੰਗ ਕਰਨ ਦੇ ਮਾਮਲੇ ‘ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੰਮ ਦੀ ਨਿਗਰਾਨੀ ਕਰਨ ਵਾਲੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ।

ਇਸ ਸਬੰਧੀ ਹੁਕਮ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਜਾਰੀ ਕਰਦਿਆਂ ਦੱਸਿਆ ਕਿ ਧੀਰੇਂਦਰ ਕੁਮਾਰ ਤਿਵਾੜੀ, ਆਈ.ਏ.ਐਸ. (1994) ਪ੍ਰਮੁੱਖ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ. (2009) ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਕਾਰਜਕਾਰੀ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਮਿਸ਼ਨ ਡਾਇਰੈਕਟਰ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐੱਮ.ਜੀ.ਐੱਸ.ਵੀ.ਵਾਈ.) ਨੂੰ ਆਲ ਇੰਡੀਆ ਸਰਵਿਸਿਜ਼ ਅਨੁਸ਼ਾਸਨ ਅਤੇ ਅਪੀਲ ਨਿਯਮ, 1969) ਦੇ ਨਿਯਮ 3 (1) ਦੇ ਉਪਬੰਧਾਂ ਦੇ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। 

ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਨ੍ਹਾਂ ਅਧਿਕਾਰੀਆਂ ਦੀ ਮੁਅੱਤਲੀ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਵੇਗਾ। ਉਹ ਨਿਯਮਾਂ ਅਨੁਸਾਰ ਗੁਜ਼ਾਰਾ ਭੱਤੇ ਦੇ ਹੱਕਦਾਰ ਹੋਣਗੇ।

ਤਿਵਾੜੀ 1994 ਬੈਚ ਦੇ ਆਈਏਐਸ ਅਧਿਕਾਰੀ ਹਨ ਅਤੇ 2009 ਬੈਚ ਦੇ ਖਹਿਰਾ ਨੇ ਰਾਜ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਦੇ ਫੈਸਲੇ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਪੰਚਾਇਤਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਇਹ ਫੈਸਲਾ ਉਲਟਾ ਪੈ ਗਿਆ ਅਤੇ ਸਰਕਾਰ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਸਰਕਾਰ ਕੋਲ ਯੂ-ਟਰਨ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ ਸੀ।

 

Leave a Reply