KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਸਕੇ ਦਾਦੇ ਵਲੋਂ ਪੋਤੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਖ਼ਬਰ ਆਈ ਸਾਹਮਣੇ

ਸਕੇ ਦਾਦੇ ਵਲੋਂ ਪੋਤੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਖ਼ਬਰ ਆਈ ਸਾਹਮਣੇ


ਕੇਸਰੀ ਨਿਊਜ਼ ਨੈੱਟਵਰਕ : ਰਿਸ਼ਤਿਆਂ ਦੀ ਮਰਿਆਦਾ ਨੂੰ ਤਾਰ ਤਾਰ ਕਰਦਿਆਂ ਸਕੇ ਦਾਦੇ ਵਲੋਂ ਆਪਣੀ ਹੀ ਨਾਬਾਲਗ ਪੋਤੀ ਨੂੰ ਕਈ ਵਾਰ ਹਵਸ ਦਾ ਸ਼ਿਕਾਰ ਬਣਾਉਣ ਦੀ ਘਟਨਾ ਪੰਜਾਬ ਦੇ ਮਾਨਚੈਸਟਰ ਆਖੇ ਜਾਣ ਵਾਲੇ ਸ਼ਹਿਰ ਲੁਧਿਆਣਾ ਤੋਂ ਆਈ ਹੈ।  ਡਰੀ ਸਹਿਮੀ ਬੱਚੀ ਮਾਨਸਿਕ ਤੌਰ ਤੇ ਦਹਿਲ ਗਈ ਕਿ ਉਸਨੇ ਇਸ ਸਬੰਧੀ ਕਿਸੇ ਨੂੰ ਕੁੱਝ ਨਾ ਦੱਸਿਆ। ਆਪਣੇ ਪਹਿਲੇ ਪਤੀ ਤੋਂ ਅਲੱਗ ਰਹਿ ਰਹੀ ਲੜਕੀ ਦੀ ਮਾਂ ਦੇ ਦਖਲ ਤੋਂ ਬਾਅਦ ਮਾਮਲਾ ਉਜਾਗਰ ਹੋਇਆ। ਇਸ ਸ਼ਰਮਨਾਕ ਮਾਮਲੇ ਦੀ ਸੂਚਨਾ ਮਿਲਣ ਤੇ ਥਾਣਾ ਡਾਬਾ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 68 ਸਾਲਾ ਬਜ਼ੁਰਗ ਵਾਸੀ ਨਿਊ ਸ਼ਿਮਲਾਪੁਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗਿਰਫ਼ਤਾਰ ਕਰ ਲਿਆ ਹੈ।

ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਸਦੀ ਸਾਢੇ 11 ਸਾਲ ਦੀ ਬੇਟੀ ਛੇਵੀਂ ਜਮਾਤ ‘ਚ ਪੜ੍ਹਦੀ ਹੈ। ਕੁੱਝ ਸਮਾਂ ਪਹਿਲਾਂ ਉਸਦਾ ਆਪਣੇ ਪਤੀ ਨਾਲ ਤਲਾਕ ਹੋ ਗਿਆ, ਜਿਸ ਤੋਂ ਬਾਅਦ ਔਰਤ ਨੇ ਦੂਸਰਾ ਵਿਆਹ ਕਰਵਾ ਲਿਆ। ਔਰਤ ਨੇ ਦੱਸਿਆ ਕਿ ਉਸ ਦੀ ਬੇਟੀ ਆਪਣੇ ਸਕੇ ਦਾਦੇ ਕੋਲ ਹੀ ਰਹਿ ਗਈ। ਉਸ ਦੇ ਦਾਦੇ ਨੇ ਮਾਸੂਮ ਲੜਕੀ ਨਾਲ ਕਈ ਵਾਰ ਜਬਰ ਜਨਾਹ ਕੀਤਾ। ਮਾਨਸਿਕ ਤੌਰ ‘ਤੇ ਪਰੇਸ਼ਾਨ ਬੱਚੀ ਨੇ ਇਸ ਸਬੰਧੀ ਕਿਸੇ ਨੂੰ ਕੁੱਝ ਨਾ ਦੱਸਿਆ। 26 ਮਈ ਨੂੰ ਬੱਚੀ ਨਾਲ ਹੋਏ ਜ਼ੁਲਮ ਸਬੰਧੀ ਉਸ ਦੀ ਮਾਂ ਨੂੰ ਪਤਾ ਲੱਗ ਗਿਆ। ਬੇਟੀ ਤੋਂ ਅਲਗ ਰਹਿ ਰਹੀ ਔਰਤ ਨੇ ਸਾਰੇ ਮਾਮਲੇ ਦੀਆਂ ਪਰਤਾਂ ਖੋਲ੍ਹ ਦਿੱਤੀਆਂ ਤੇ ਕੇਸ ਪੁਲਿਸ ਦੇ ਧਿਆਨ ‘ਚ ਲਿਆਂਦਾ। ਇਸ ਮਾਮਲੇ ‘ਚ ਥਾਣਾ ਡਾਬਾ ਦੀ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply