ਕੇਸਰੀ ਨਿਊਜ਼ ਨੈੱਟਵਰਕ- ਕਾਂਗਰਸ (congress) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ (Sonia Gandhi) ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਐਤਵਾਰ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਨੂੰ ਹਲਕਾ ਬੁਖਾਰ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਡਾਕਟਰਾਂ ਦੀ ਟੀਮ ਉਸ ਦੀ ਹਾਲਤ ‘ਤੇ ਨਜ਼ਰ ਰੱਖ ਰਹੀ ਹੈ।
ਹਸਪਤਾਲ ਪ੍ਰਸ਼ਾਸਨ ਮੁਤਾਬਕ ਉਹ ਲੰਬੇ ਸਮੇਂ ਤੋਂ ਫੇਫੜਿਆਂ ਨਾਲ ਜੁੜੀ ਸਮੱਸਿਆ ਤੋਂ ਪੀੜਤ ਸਨ। ਜਿਸ ਕਾਰਨ ਸ਼ਨੀਵਾਰ ਦੇਰ ਸ਼ਾਮ ਉਸਨੂੰ ਰੁਟੀਨ ਚੈਕਅੱਪ ਲਈ ਹਸਪਤਾਲ ਦੇ ਚੈਸਟ ਮੈਡੀਸਨ ਵਿਭਾਗ ਦੇ ਡਾਕਟਰ ਦੀ ਨਿਗਰਾਨੀ ਹੇਠ ਦਾਖ਼ਲ ਕਰਵਾਇਆ ਗਿਆ ਹੈ। ਅੱਜ ਉਸ ਦੀ ਜਾਂਚ ਚੱਲ ਰਹੀ ਹੈ। ਕੱਲ੍ਹ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।