KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕੇਂਦਰ ਸਰਕਾਰ, ਪੰਜਾਬ ਤੇ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਛੇ ਸੂਬਿਆਂ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਰੋਕਣ ਦਾ ਐਲਾਨ

ਕੇਂਦਰ ਸਰਕਾਰ, ਪੰਜਾਬ ਤੇ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਛੇ ਸੂਬਿਆਂ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਰੋਕਣ ਦਾ ਐਲਾਨ


ਕੇਸਰੀ ਨਿਊਜ਼ ਨੈੱਟਵਰਕ- ਛੇ ਸੂਬਿਆਂ ਦੀਆਂ 16 ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ 28 ਸਤੰਬਰ ਤੋਂ ਤਿੰਨ ਦਿਨ ਲਈ ਰੇਲਾਂ ਦੇ ਚੱਕੇ ਜ਼ਾਮ ਕਰਨ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਕਿਸਾਨ ਆਗੂਆਂ ਦੀ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ, ਪੰਜਾਬ ਤੇ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਸਬੰਧਤ ਹਨ।

ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ 16 ਜਥੇਬੰਦੀਆਂ ਮੰਗਾਂ ਅਤੇ ਕਿਸਾਨਾਂ ਮਜ਼ਦੂਰਾਂ ਦੇ ਪੂਰਨ ਕਰਜ਼ੇ ਮਾਫ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ 28 ਸਤੰਬਰ ਤੋਂ 3 ਦਿਨ ਦਾ ਰੇਲ ਰੋਕੋ ਮੋਰਚਾ ਸ਼ੁਰੂ ਕਰਨਗੀਆਂ ਜਿਸ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਪੰਜਾਬ ਵਿਚ ਰੇਲ ਰੋਕੋ ਮੋਰਚਾ ਸ਼ੁਰੂ ਕਰਕੇ ਕੀਤੀ ਜਾਵੇਗੀ। ਅਗਰ ਰੇਲਾਂ ਜਾਮ ਹੋਣ ਨਾਲ ਲੋਕਾਂ ਨੂੰ ਪਰੇਸ਼ਾਨੀ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ।

Leave a Reply