KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਪੰਜਾਬ ਦੇ ਇਸ ਖੁਸ਼ਕਿਸਮਤ ਸ਼ਹਿਰ ਨੂੰ ਮਿਲੇਗਾ 300 ਬਿਸਤਰਿਆਂ ਵਾਲਾ ਕ੍ਰਿਟੀਕਲ ਕੇਅਰ ਯੂਨਿਟ – ਅੰਮ੍ਰਿਤਪਾਲ ਸਿੰਘ 

ਪੰਜਾਬ ਦੇ ਇਸ ਖੁਸ਼ਕਿਸਮਤ ਸ਼ਹਿਰ ਨੂੰ ਮਿਲੇਗਾ 300 ਬਿਸਤਰਿਆਂ ਵਾਲਾ ਕ੍ਰਿਟੀਕਲ ਕੇਅਰ ਯੂਨਿਟ – ਅੰਮ੍ਰਿਤਪਾਲ ਸਿੰਘ 

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਯੋਜਨਾ ਕਮੇਟੀ ਦੇ ਚੇਅਰਮੈਨ ਨੇ ਡੀਸੀ ਨੂੰ ਸਿਵਲ ਸਰਜਨ ਦਫ਼ਤਰ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੋਸਟਲ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ 

 

ਜਲੰਧਰ, 5 ਸਤੰਬਰ (ਕੇਸਰੀ ਨਿਊਜ਼ ਨੈੱਟਵਰਕ) -ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਹਦਾਇਤ ਕੀਤੀ ਹੈ ਕਿ ਸਿਵਲ ਸਰਜਨ ਦਫ਼ਤਰ ਨੂੰ ਜਲਦੀ ਤੋਂ ਜਲਦੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਹੋਸਟਲ ਵਿੱਚ ਤਬਦੀਲ ਕੀਤਾ ਜਾਵੇ। 

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਪੀਕਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਉੱਨਤ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਥਾਨਕ ਸਿਵਲ ਹਸਪਤਾਲ ਵਿਖੇ ਕ੍ਰਿਟੀਕਲ ਕੇਅਰ ਯੂਨਿਟ ਸਥਾਪਤ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਸ ਯੂਨਿਟ ਵਿੱਚ ਮਰੀਜ਼ਾਂ ਲਈ 300 ਬੈੱਡਾਂ ਦਾ ਪ੍ਰਬੰਧ ਹੋਵੇਗਾ ਜਿੱਥੇ ਉਨ੍ਹਾਂ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਮਿਲਣਗੀਆਂ।  ਇਸ ਦੇ ਨਿਰਮਾਣ ਨਾਲ ਦੋਆਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਮਿਲੇਗਾ।  ਇਸ ਯੂਨਿਟ ਦੇ ਨਿਰਮਾਣ ਲਈ ਸਿਵਲ ਸਰਜਨ ਦਫ਼ਤਰ ਨੂੰ ਇੱਥੋਂ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਲੋੜ ਹੈ।  ਇਹ ਯਕੀਨੀ ਬਣਾਉਣ ਲਈ ਕਿ ਸਿਵਲ ਸਰਜਨ ਦਫ਼ਤਰ ਦਾ ਕੰਮਕਾਜ ਨਿਰੰਤਰ ਚੱਲਦਾ ਰਹੇ ਅਤੇ ਕ੍ਰਿਟੀਕਲ ਕੇਅਰ ਬਲਾਕ ਦੇ ਨਿਰਮਾਣ ਵਿੱਚ ਕੋਈ ਦਿੱਕਤ ਨਾ ਆਵੇ, ਯੋਜਨਾ ਬੋਰਡ ਦੇ ਚੇਅਰਮੈਨ ਵੱਲੋਂ ਇਸ ਬਲਾਕ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਹੋਸਟਲ ਵਿੱਚ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ‘ਤੇ ਸਿਵਲ ਸਰਜਨ ਡਾ. ਸਰਜਨ ਨੇ ਵੀ ਸਹਿਮਤੀ ਪ੍ਰਗਟਾਈ ਹੈ। 

 

ਡੀਸੀ ਜਲੰਧਰ ਨੂੰ ਲਿਖੇ ਪੱਤਰ ਵਿੱਚ ਚੇਅਰਮੈਨ ਨੇ ਕਿਹਾ ਹੈ ਕਿ ਜਿਸ ਥਾਂ ’ਤੇ ਸਿਵਲ ਸਰਜਨ ਦਫਤਰ ਸਥਿਤ ਹੈ, ਉਥੇ ਸਰਕਾਰ ਵੱਲੋਂ ਕ੍ਰਿਟੀਕਲ ਕੇਅਰ ਬਲਾਕ ਬਣਾਇਆ ਜਾ ਰਿਹਾ ਹੈ, ਇਸ ਲਈ ਇਸ ਦਫ਼ਤਰ ਨੂੰ ਕਿਸੇ ਹੋਰ ਥਾਂ ’ਤੇ ਤਬਦੀਲ ਕਰਨ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਜਲੰਧਰ ਸਿਵਲ ਸਰਜਨ ਨੇ ਵੀ ਈਸ ਦਫ਼ਤਰ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਹੋਸਟਲ ਵਿੱਚ ਤਬਦੀਲ ਕਰਨ ਦੀ ਹਾਮੀ ਭਰੀ ਹੈ, ਇਸ ਲਈ ਇਸ ਦਫ਼ਤਰ ਨੂੰ ਜਲਦੀ ਹੀ ਉਕਤ ਸਥਾਨ ‘ਤੇ ਤਬਦੀਲ ਕੀਤਾ ਜਾਵੇ ਤਾਂ ਜੋ ਕ੍ਰੀਟੀਕਲ ਕੇਅਰ ਬਲਾਕ ਦੇ ਨਿਰਮਾਣ ਵਿੱਚ ਕੋਈ ਦਿੱਕਤ ਨਾ ਆਵੇ।

Leave a Reply