KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਢਿੱਲੋਂ ਭਰਾਵਾਂ ਦੇ ਖੁਦਕੁਸ਼ੀ ਮਾਮਲੇ ਵਿਚ ਇੰਸਪੈਕਟਰ ਨਵਦੀਪ ਸਿੰਘ ਨੌਕਰੀ ਤੋਂ ਬਰਖਾਸਤ

ਢਿੱਲੋਂ ਭਰਾਵਾਂ ਦੇ ਖੁਦਕੁਸ਼ੀ ਮਾਮਲੇ ਵਿਚ ਇੰਸਪੈਕਟਰ ਨਵਦੀਪ ਸਿੰਘ ਨੌਕਰੀ ਤੋਂ ਬਰਖਾਸਤ


KESARI NEWS NETWORK : ਢਿੱਲੋਂ ਭਰਾਵਾਂ ਵਲੋਂ ਬਿਆਸ ਦਰਿਆ ‘ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਡੀਜੀਪੀ ਗੌਰਵ ਯਾਦਵ ਨੇ ਥਾਣਾ ਡਵੀਜ਼ਨ ਨੰਬਰ 1 ਦੇ ਐੱਸਐੱਚਓ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਨਵਦੀਪ ਸਿੰਘ ਨੂੰ ਬਰਖ਼ਾਸਤ ਕਰਨ ਦੀ ਪੁਸ਼ਟੀ ਕਪੂਰਥਲਾ ਦੇ ਐੱਸਪੀ ਡੀ ਨੇ ਕੀਤੀ ਹੈ। ਐੱਸਐੱਚਓ ‘ਤੇ ਕਾਰਵਾਈ ਕਰਨ ਤੋਂ ਬਾਅਦ ਪਰਿਵਾਰ ਨੇ ਜਸ਼ਨਬੀਰ ਦਾ ਅੱਜ ਸ਼ਾਮ 4 ਵਜੇ ਦੇ ਕਰੀਬ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ‘ਚ ਸਸਕਾਰ ਕਰ ਦਿੱਤਾ ਗਿਆ ।

ਜ਼ਿਕਰਯੋਗ ਹੈ ਕਿ ਜਸ਼ਨਬੀਰ ਦੀ ਲਾਸ਼ ਤਿੰਨ ਦਿਨ ਪਹਿਲਾਂ ਪਿੰਡ ਤਲਵੰਡੀ ਚੌਧਰੀਆਂ ਦੇ ਨੇੜਿਓਂ ਦਰਿਆ ‘ਚ ਪੈਂਦੇ ਖੇਤਾ ‘ਚੋਂ ਬਰਾਮਦ ਹੋਈ ਸੀ ਜਦਕਿ ਜਸ਼ਨਬੀਰ ਦੇ ਭਰਾ ਮਾਨਵਜੀਤ ਦੀ ਲਾਸ਼ ਅਜੇ ਵੀ ਬਰਾਮਦ ਨਹੀਂ ਹੋਈ ਹੈ। ਦਰਅਸਲ ਪਰਿਵਾਰ ਨੇ ਚਿਤਾਵਨੀ ਦਿੱਤੀ ਸੀ ਕਿ ਜਿੰਨੀ ਦੇਰ ਐੱਸਐੱਚਓ, ਮੁਨਸ਼ੀ ਤੇ ਮਹਿਲਾ ਸਿਪਾਹੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਸਸਕਾਰ ਨਹੀਂ ਕਰਨਗੇ। ਪਰਿਵਾਰ ਵਾਲਿਆਂ ਨੇ ਲਾਸ਼ ਚੰਡੀਗੜ੍ਹ ਲੈ ਜਾ ਕੇ ਰੋਸ ਪ੍ਰਦਰਸ਼ਨ ਕਰਨ ਦੀ ਵੀ ਚਿਤਾਵਨੀ ਦਿੱਤੀ ਸੀ।

ਸ਼ਾਇਦ ਇਸੇ ਪ੍ਰਦਰਸ਼ਨ ਦੀ ਚਿਤਾਵਨੀ ਨੂੰ ਦੇਖਦੇ ਹੋਏ ਪੁਲਿਸ ਵਿਭਾਗ ਨੇ ਇਸ ਮਾਮਲੇ ਵਿਚ ਥਾਣਾ ਮੁਖੀ ਨੂੰ ਮੁਅਤਲ ਕਰਨ ਵਿਚ ਹੀ ਭਲਾਈ ਸਮਝੀ ਹੈ।

Leave a Reply