KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਭੁਪਿੰਦਰ ਸਿੰਘ ਅਸੰਧ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਭੁਪਿੰਦਰ ਸਿੰਘ ਅਸੰਧ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ


ਕੇਸਰੀ ਨਿਊਜ਼ ਨੈੱਟਵਰਕ- ਭੁਪਿੰਦਰ ਸਿੰਘ ਅਸੰਧ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਬੁੱਧਵਾਰ ਨੂੰ ਹਰਿਆਣਾ ਸਰਕਾਰ ਨੇ ਇਹ ਫ਼ੈਸਲਾ ਕਮੇਟੀ ਦੇ ਤੱਤਕਾਲੀ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਲਿਆ ਹੈ।

ਜ਼ਿਕਰਯੋਗ ਹੈ ਕਿ ਬੀਤੀ 14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਸਾਬਕਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਇਤਰਾਜ਼ ਉਠਾਏ ਜਾਣ ’ਤੇ ਆਪਸੀ ਵਿਵਾਦ ਪੈਦਾ ਹੋ ਗਿਆ ਸੀ। ਬਾਅਦ ’ਚ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਗਿਆ। ਐਤਵਾਰ ਨੂੰ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਐਡਹੋਕ ਕਮੇਟੀ ਹੋਣ ਕਾਰਨ ਅਸਤੀਫ਼ਾ ਹਰਿਆਣਾ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤਾ ਸੀ।

Leave a Reply