KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕੰਮ ਛੱਡਣ ਵਾਲੇ ਪਟਵਾਰੀਆਂ ਖਿਲਾਫ਼ ਪੰਜਾਬ ਸਰਕਾਰ ਦੀ ਸਖ਼ਤੀ, ਤਬਾਦਲੇ ਸ਼ੁਰੂ
ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵੱਡੇ ਐਲਾਨ

ਕੰਮ ਛੱਡਣ ਵਾਲੇ ਪਟਵਾਰੀਆਂ ਖਿਲਾਫ਼ ਪੰਜਾਬ ਸਰਕਾਰ ਦੀ ਸਖ਼ਤੀ, ਤਬਾਦਲੇ ਸ਼ੁਰੂ


ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਸਰਕਾਰ ਬੀਤੇ ਦਿਨਾ ਤੋਂ ਪਟਵਾਰੀਆਂ ਨਾਲ ਚਲ ਰਹੇ ਵਾਦ- ਵਿਵਾਦ ਤੋਂ ਬਾਅਦ ਸਖ਼ਤ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ 61 ਪਟਵਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਕਈ ਪਟਵਾਰੀਆਂ ਨੂੰ ਉਨ੍ਹਾਂ ਦੇ ਮੁੱਖ ਕੰਮ ਦੇ ਨਾਲ-ਨਾਲ ਕਈ ਪਿੰਡਾਂ ਦਾ ਵਾਧੂ ਚਾਰਜ ਦਿੱਤਾ ਗਿਆ ਸੀ ਇਨ੍ਹਾਂ ਵਾਧੂ ਸਰਕਲਾਂ ਦਾ ਕੰਮ ਕਰਨ ਤੋਂ ਪਟਵਾਰੀ ਇਨਕਾਰੀ ਹੋ ਚੁੱਕੇ ਸਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਪਟਵਾਰੀਆਂ ਦੇ ਸਖ਼ਤ ਰਵੱਈਏ ਤੋਂ ਨਾਰਾਜ਼ ਹੈ ਅਤੇ ਇਸੇ ਕਾਰਨ ਪੰਜਾਬ ਭਰ ਵਿੱਚ ਪਟਵਾਰੀਆਂ ਨੂੰ ਇੱਧਰ ਤੋਂ ਉੱਧਰ ਤਬਦੀਲ ਕੀਤਾ ਜਾ ਰਿਹਾ ਹੈ ।

ਜਲੰਧਰ ਵਿੱਚ  ਜਿਨਾਂ 61 ਪਟਵਾਰੀਆਂ ਦੀ ਤਾਇਨਾਤੀ ਦੀ ਥਾਂ ਬਦਲੀ ਗਈ ਹੈ। ਉਨ੍ਹਾਂ ਵਿੱਚ ਜਲੰਧਰ ਤਹਿਸੀਲ-1, ਜਲੰਧਰ ਤਹਿਸੀਲ-2, ਆਦਮਪੁਰ, ਫਿਲੌਰ, ਨਕੋਦਰ, ਆਦਮਪੁਰ ਅਤੇ ਸ਼ਾਹਕੋਟ ਖੇਤਰ ਦੇ ਪਟਵਾਰੀ ਸ਼ਾਮਿਲ ਹਨ। ਬਦਲੀਆਂ ਦਾ ਪ੍ਰਭਾਵ ਸਭ ਤੋਂ ਵੱਧ ਫਿਲੌਰ ਖੇਤਰ ਵਿੱਚ ਦੇਖਣ ਨੂੰ ਮਿਲਿਆ ਹੈ। ਜ਼ਿਕਰਯੋਗ ਹੈ ਕਿ ਪਟਵਾਰੀ ਯੂਨੀਅਨ ਦੇ ਸਖ਼ਤ ਵਤੀਰੇ ਨੂੰ ਦੇਖਦੇ ਹੋਏ ਭਗਵੰਤ ਮਾਨ ਸਰਕਾਰ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਖ਼ਤ ਕਾਰਵਾਈ ਦੇ ਰੌਂ ਵਿਚ ਹੈ ਅਤੇ ਨਵੇਂ ਪਟਵਾਰੀਆਂ ਦੀ ਭਰਤੀ ਦਾ ਐਲਾਨ ਕਰ ਦਿੱਤਾ ਹੈ। ਪਟਵਾਰੀਆਂ ਨੂੰ ਉਨ੍ਹਾਂ ਦੇ ਜੱਦੀ ਥਾਵਾਂ ਤੋਂ ਵੀ ਹਟਾਇਆ ਜਾ ਰਿਹਾ ਹੈ ਤਾਂ ਜੋ ਦਬਾਅ ਬਣਾਇਆ ਜਾ ਸਕੇ।  

ਪੜੋ ਜਲੰਧਰ ਵਿਚ ਪਟਵਾਰੀਆਂ ਦੀ ਬਦਲੀ ਬਾਰੇ ਹੁਕਮ ਅਤੇ ਜਾਣੋ ਕੌਣ ਕਿੱਥੇ ਬਦਲ ਕੇ ਚਲਾ ਗਿਆ ਹੈ।

 

Leave a Reply