KESARI VIRASAT

ਕੇਸਰੀ ਵਿਰਾਸਤ

Latest news
ਰਾਜਸਥਾਨ ਵਿੱਚ ਦੇਸ਼ ਵਿੱਚ ਪਹਿਲਾ ਬੁਲੇਟ ਟਰੇਨ ਦਾ ਟ੍ਰਾਇਲ ਟਰੈਕ, : ਅੰਗਰੇਜ਼ਾਂ ਵੱਲੋਂ ਬਣਾਈ ਗਈ ਲਾਈਨ ਮਿੱਟੀ ਵਿੱਚ ਦੱ... ਹੁਣ ਮੋਬਾਈਲ 'ਤੇ ਨਜ਼ਰ ਆਵੇਗਾ ਹਰ ਕਾਲਰ ਦਾ ਨਾਮ: ਟੈਲੀਕਾਮ ਕੰਪਨੀਆਂ ਨੇ ਕਾਲਰ ਆਈਡੀ ਡਿਸਪਲੇ ਸੇਵਾ ਦਾ ਮੁੰਬਈ-ਹਰਿਆਣਾ '... ਲੋਕ ਸਭਾ ਲਈ ਮਿਸ਼ਨ 13-0 ਦੀ ਅਸਫਲਤਾ ਤੋਂ ਬਾਅਦ ਪੰਜਾਬ 'ਚ 'ਆਪ' ਦਾ ਵਕਾਰ ਇਕ ਵਿਧਾਨ ਸਭਾ ਉਪ ਚੋਣ 'ਤੇ ਟਿਕਿਆ: ਜਲੰਧਰ ... ਪੰਜਾਬ ਵਿੱਚ ਬੂਟੇ ਲਗਾਉਣ ਦਾ ਮੋਰਚਾ ਸੰਭਾਲਣਗੀਆਂ ਔਰਤਾਂ-ਬੀਬੀ ਜਗੀਰ ਕੌਰ 4 ਦਿਨਾਂ ਬਾਅਦ ਟਰੂਡੋ ਦੀਆਂ ਵਧਾਈਆਂ ਦਾ ਮੋਦੀ ਦਾ ਜਵਾਬ: ਕੈਨੇਡੀਅਨ ਪੀਐਮ ਦੇ ਜਵਾਬ ਵਿੱਚ ਮੋਦੀ ਨੇ ਕਿਹਾ- ਸਾਨੂੰ ਇੱਕ ਦ... ਬਿੱਟੂ ਦੇ ਬਹਾਨੇ ਪੰਜਾਬ ਦੀ 60% ਸਿੱਖ ਅਬਾਦੀ 'ਤੇ ਅੱਖ: ਬੇਅੰਤ ਸਿੰਘ ਦਾ ਪੋਤਾ 38% ਹਿੰਦੂਆਂ ਨੂੰ ਵੀ ਪਸੰਦ ਕੇਸਰੀ ਰੰਗ ਦਾ ਕੇਕ ਕੱਟ ਗੋਸ਼ਾ ਨੇ ਸਾਥੀਆਂ ਸਮੇਤ ਤੀਜੀ ਵਾਰ ਮੋਦੀ ਸਰਕਾਰ ਬਣਨ ਤੇ ਖੁਸ਼ੀਆ ਮਨਾਇਆ  ਪੰਜਾਬ ਵਿੱਚ ਭਾਜਪਾ 23 ਵਿਧਾਨ ਸਭਾਵਾਂ ਵਿੱਚ ਅੱਗੇ: ਇੱਕ ਵੀ ਸੀਟ ਨਹੀਂ ਜਿੱਤੀ, ਪਰ 8 ਜ਼ਿਲ੍ਹਿਆਂ ਵਿੱਚ ਵੋਟ ਬੈਂਕ ਵਧਿਆ... ਵਿਆਹ ਤੋਂ ਇਨਕਾਰ ਕਰਨ 'ਤੇ ਕੁੜੀ ਦਾ ਕਤਲ:  ਫੁਕਰੇ ਆਸ਼ਕ ਨੇ ਸੜਕ ਵਿਚਕਾਰ ਤਲਵਾਰ ਨਾਲ ਵੱਢਿਆ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੇ ਸੀਆਈਐਸਐਫ ਕਾਂਸਟੇਬਲ ਵਿਰੁੱਧ ਐਫਆਈਆਰ: ਅਭਿਨੇਤਰੀ ਦੀ ਭੈਣ ਨੇ ਦਿੱਤਾ ਵਿਵਾਦਤ ਬਿਆਨ;
You are currently viewing ਪੰਜਾਬ ‘ਚ ਰੈੱਡ ਅਲਰਟ ਜਾਰੀ ਸੂਬੇ ਭਰ ਵਿਚ ਸੁਰੱਖਿਆ ਵਧਾਈ

ਪੰਜਾਬ ‘ਚ ਰੈੱਡ ਅਲਰਟ ਜਾਰੀ ਸੂਬੇ ਭਰ ਵਿਚ ਸੁਰੱਖਿਆ ਵਧਾਈ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਪੰਜਾਬ ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ‘ਤੇ ਫਲੈਗ ਮਾਰਚ ਕੱਢੇ ਅਤੇ ਤਲਾਸ਼ੀ ਮੁਹਿੰਮ ਚਲਾਈ
ਪੁਲਿਸ ਟੀਮਾਂ ਨੇ ਸੂਬੇ ਭਰ ‘ਚ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ ‘ਤੇ 3660 ਵਿਅਕਤੀਆਂ ਦੀ ਤਲਾਸ਼ੀ ਲਈ
 ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜੀ-20 ਸੰਮੇਲਨ ਦੇ ਸ਼ਾਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਸਮੂਹ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਵੀ ਚਲਾਏ ਗਏ।
ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 228 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 139 ਫਲੈਗ ਮਾਰਚ ਕੱਢੇ ਗਏ।
ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।
ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 255 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ,  ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ ‘ਤੇ ਚਲਾਏ ਗਏ ਅਪਰੇਸ਼ਨ ਦੌਰਾਨ 3660 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਟੀਮਾਂ ਵੱਲੋਂ ਪੁੱਛਗਿੱਛ ਲਈ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। 
ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ ਵੱਧ ਤੋਂ ਵੱਧ ਪੁਲਿਸ ਨਾਕੇ ਲਾਉਣ ਅਤੇ ਸੂਬੇ ‘ਚ ਆਉਣ ਵਾਲੇ ਤੇ ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।

Leave a Reply