KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਸਦਕੇ ਪੰਜਾਬੀਓ: 2 ਕਰੋੜ ਰੁਪਏ ਅਦਾ ਕਰਕੇ ਸਾਉਦੀ ਅਰਬ ਵਿਚੋਂ ਬਚਾਏ ਪੰਜਾਬੀ ਨੌਜਵਾਨ ਦੀ ਜਾਨ ਅਤੇ ਧਰਮ

ਸਦਕੇ ਪੰਜਾਬੀਓ: 2 ਕਰੋੜ ਰੁਪਏ ਅਦਾ ਕਰਕੇ ਸਾਉਦੀ ਅਰਬ ਵਿਚੋਂ ਬਚਾਏ ਪੰਜਾਬੀ ਨੌਜਵਾਨ ਦੀ ਜਾਨ ਅਤੇ ਧਰਮ


ਨਸਲੀ ਭੇਦਭਾਵ ਦਾ ਵੀ ਸ਼ਿਕਾਰ ਹੋਣਾ ਪਿਆ। ਧਰਮ ਤਬਦੀਲ ਕਰਨ ਲਈ ਉਸਨੂੰ ਵਾਰ ਵਾਰ ਉਕਸਾਇਆ ਗਿਆ ਪਰ ਉਸਨੇ ਈਨ ਨਹੀਂ ਮੰਨੀ

ਕੇਸਰੀ ਨਿਊਜ਼ ਨੈੱਟਵਰਕ- ਪੰਜਾਬੀ ਨੌਜਵਾਨ ਸ਼ੌਕ ਅਤੇ ਮਜਬੂਰੀ ਵਸ ਵਿਦੇਸ਼ਾਂ ਦੀ ਧਰਤੀ ਉੱਪਰ ਪੈਰ ਰੱਖ ਤਾਂ ਲੈਂਦੇ ਹਨ, ਪਰ ਵਿਦੇਸ਼ੀ ਧਰਤੀ ਉੱਪਰ ਉਹਨਾ ਨੂੰ ਜਿਹੜੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਸਦੀ ਇੱਕ ਦਿਲ ਨੂੰ ਹਿਲਾ ਕੇ ਰੱਖ ਦੇਣ ਵਾਲੀ ਮਿਸਾਲ 40 ਮੁਕਤਿਆਂ ਦੀ ਧਰਤੀ ਮੁਕਤਸਰ ਸਾਹਿਬ ਦੇ ਪਿੰਡ ਮਲਣ ਦੇ ਇਕ ਨੌਜਵਾਨ ਵਲੋਂ ਹੱਡੀਂ ਹੰਢਾਏ ਦਰਦ ਅਤੇ ਪਰੇਸ਼ਾਨੀ ਤੋਂ ਮਿਲਦੀ ਹੈ।  ਹਾਲਾਂਕਿ ਸਾਊਦੀ ਅਰਬ ’ਚ ਜੇਲ੍ਹ ’ਚ ਬੰਦ ਜਿਲਾ ਮੁਕਤਸਰ ਸਾਹਿਬ ਦੇ ਪਿੰਡ ਮੱਲ੍ਹਣ ਦਾ ਨੌਜਵਾਨ ਬਲਵਿੰਦਰ ਸਿੰਘ ਆਖਿਰ ਰਿਹਾਅ ਹੋ ਕੇ ਵਤਨ ਵਾਪਸ ਪਰਤ ਆਇਆ ਹੈ। ਉਹ ਬਲਵਿੰਦਰ ਸਿੰਘ ਜਿਸਦਾ ਉੱਥੋਂ ਦੀ ਸਰਕਾਰ ਵੱਲੋਂ ਸਿਰ ਕਲਮ ਕਰਨ ਜਾਂ ਦੋ ਕਰੋੜ ਰੁਪਏ ਅਦਾ ਕਰਨ ਤੇ ਸੱਤ ਸਾਲ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ ਸੀ। 

ਉਸਦੀ ਵਤਨ ਵਾਪਸੀ ’ਤੇ ਪਰਿਵਾਰਿਕ ਮੈਂਬਰਾਂ ਸਮੇਤ ਇਲਾਕੇ ਭਰ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਤਨ ਵਾਪਸ ਪਰਤੇ ਬਲਵਿੰਦਰ ਨੇ ਦੱਸਿਆ ਕਿ ਉਸਨੂੰ ਉੱਥੇ ਕਾਫ਼ੀ ਕਸ਼ਟ ਝਲਣੇ ਪਏ। ਨਸਲੀ ਭੇਦਭਾਵ ਦਾ ਵੀ ਸ਼ਿਕਾਰ ਹੋਣਾ ਪਿਆ। ਧਰਮ ਤਬਦੀਲ ਕਰਨ ਲਈ ਉਸਨੂੰ ਵਾਰ ਵਾਰ ਉਕਸਾਇਆ ਗਿਆ ਪਰ ਉਸਨੇ ਈਨ ਨਹੀਂ ਮੰਨੀ। ਸਾਊਦੀ ਅਰਬ ਸਰਕਾਰ ਵੱਲੋਂ ਉਸਦਾ ਸਿਰ ਕਲਮ ਕਰਨ ਦੀ ਸਜ਼ਾ ਸੁਣਾ ਦਿੱਤੀ ਗਈ ਸੀ ਪਰ ਪੰਜਾਬੀਆਂ ਵੱਲੋਂ 2 ਕਰੋੜ ਰੁਪਏ ਦੀ ਰਾਸ਼ੀ ਅਦਾ ਕਰ ਕੇ ਉਸਨੂੰ ਨਵਾਂ ਜੀਵਨਦਾਨ ਦਿੱਤਾ, ਜਿਸਦਾ ਉਹ ਸਦਾ ਕਰਜ਼ਦਾਰ ਰਹੇਗਾ।

ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਮੱਲ੍ਹਣ ਪਿਛਲੇ ਲੰਬੇ ਸਮੇਂ ਤੋਂ ਸਾਊਦੀ ਅਰਬ ਗਿਆ ਹੋਇਆ ਸੀ। ਉੱਥੇ ਇਕ ਕੰਪਨੀ ’ਚ ਝਗੜਾ ਹੋਇਆ ਸੀ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਉਸ ਸਬੰਧ ’ਚ ਬਲਵਿੰਦਰ ਸਿੰਘ ਨੂੰ ਸੱਤ ਸਾਲ ਪਹਿਲਾਂ ਸਾਊਦੀ ਅਰਬ ਦਾ 10 ਲੱਖ ਰਿਆਲ ਭਾਰਤ ਦਾ ਲਗਪਗ 2 ਕਰੋੜ ਰੁਪਏ ਜੁਰਮਾਨਾਂ ਕੀਤਾ ਗਿਆ ਸੀ। 7 ਸਾਲ ਸਜ਼ਾ ਪੂਰੀ ਹੋਣ ਤੋਂ ਬਾਅਦ ਜੁਰਮਾਨਾ ਨਾ ਅਦਾ ਕਰਨ ’ਤੇ 18 ਮਈ 2022 ਨੂੰ ਸਿਰ ਕਲਮ ਕੀਤਾ ਜਾਣਾ ਸੀ ਪਰ ਲੋਕਾਂ ਦੀ ਮੱਦਦ ਨਾਲ 22 ਮਈ 2022 ਨੂੰ 2 ਕਰੋੜ ਰੁਪਏ ਦੀ ਰਾਸ਼ੀ ਇਕੱਠੀ ਕਰਕੇ ਸਾਊਦੀ ਅਰਬ ਭੇਜੀ ਗਈ। ਉਸ ਤੋਂ ਬਾਅਦ ਉੱਥੋਂ ਦੀ ਅਦਾਲਤ ਨੇ ਬਲਵਿੰਦਰ ਸਿੰਘ ਦੀ ਸਿਰ ਕਲਮ ਕਰਨ ਦੀ ਸਜ਼ਾ ਟਾਲ ਦਿੱਤੀ । ਮ੍ਰਿਤਕ ਦੇ ਪਰਿਵਾਰ ਨੂੰ ਰਾਸ਼ੀ ਦੇਣ ਤੋਂ ਬਾਅਦ ਵੀ ਅਦਾਲਤ ਵੱਲੋਂ ਬਲਵਿੰਦਰ ਸਿੰਘ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਸੀ ਜਿਸਤੋਂ ਬਾਅਦ ਪਰਿਵਾਰਿਕ ਮੈਂਬਰਾਂ ਸਮੇਤ ਬਹੁਤ ਸਾਰੇ ਪੰਜਾਬੀਆਂ ਵੱਲੋਂ ਕੀਤੇ ਲੰਬੇ ਸੰਘਰਸ਼ ਤੋਂ ਬਾਅਦ ਆਖਿਰਕਾਰ ਸਾਊਦੀ ਅਰਬ ਸਰਕਾਰ ਪਾਸੋਂ ਬਲਵਿੰਦਰ ਸਿੰਘ ਦੀ ਰਿਹਾਈ ਕਰਵਾਈ ਗਈ। ਪਿੰਡ ਮੱਲ੍ਹਣ ਪੁੱਜਣ ’ਤੇ ਪਿੰਡ ਵਾਸੀਆਂ ਵੱਲੋਂ ਉਸਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਬਲਵਿੰਦਰ ਸਿੰਘ ਨੇ ਆਪਣੀ ਦੁੱਖ ਭਰੀ ਦਾਸਤਾਨ ਸੁਣਾਉਂਦੇ ਹੋਏ ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਨਾ ਜਾਣ ਅਤੇ ਪੰਜਾਬ ਵਿਚ ਹੀ ਕੰਮ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ’ਚ ਪੰਜਾਬੀ ਨੌਜਵਾਨਾਂ ਨੂੰ ਬਹੁਤ ਦੁੱਖ ਝੱਲਣੇ ਪੈਂਦੇ ਹਨ। ਉਸਨੇ ਦੱਸਿਆ ਕਿ ਉਹ ਖੁਦ ਵੀ ਰੁਜ਼ਗਾਰ ਦੀ ਖਾਤਿਰ ਹੀ ਸਾਊਦੀ ਅਰਬ ’ਚ ਗਿਆ ਸੀ ਪਰ ਉਸਦੀ ਜ਼ਿੰਦਗੀ ਦੁੱਖਾਂ ਵਿਚ ਹੀ ਬੀਤੀ ਹੈ। 

Leave a Reply