ਜੀਵਨ ਗੁਪਤਾ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਗੁਰੂਨਗਰੀ ਵਿੱਚ ਚੱਲ ਰਹੇ ਸਮਾਰਟ ਸਕੂਲ ‘ਤੇ 6.5 ਕਰੋੜ ਰੁਪਏ ਤੋਂ ਵੱਧ ਖਰਚ ਕਰਕੇ ਰੰਗ-ਰੋਗਨ ਕਰਕੇ ਉਸਨੂੰ ਨਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਦਾ ਨਾਂ ਬਦਲ ਕੇ ਸਕੂਲ ਆਫ ਐਮੀਨੈਂਸ ਰੱਖ ਦਿੱਤਾ ਗਿਆ। ਇਹ ਪੰਜਾਬੀਆਂ ਨਾਲ ਬਹੁਤ ਭੱਦਾ ਮਜ਼ਾਕ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੀ ਤਬਦੀਲੀ ਲਿਆ ਰਹੀ ਹੈ। ਪੰਜਾਬ ਵਿੱਚ ਸਮਾਰਟ ਸਕੂਲ ਪਹਿਲਾਂ ਹੀ ਚੱਲ ਰਹੇ ਹਨ। ਇਹ ਲੋਕ ਹੁਣ ਆਪਣੀ ਝੂਠੀ ਵਾਹਵਾਹੀ ਲਈ ਸਿੱਖਿਆ ਪ੍ਰਣਾਲੀ ਨਾਲ ਖਿਲਵਾੜ ਕਰਨ ਲੱਗ ਪਏ ਹਨ। ਹੁਣ ਕੇਜਰੀਵਾਲ ਪੂਰੇ ਦੇਸ਼ ਵਿਚ ਇਹ ਸ਼ੇਖੀ ਮਾਰ ਕੇ ਦੱਸਦੇ ਫਿਰਣਗੇ ਕਿ ਉਸਨੇ ਇਹ ਸਕੂਲ ਪੰਜਾਬ ਵਿਚ ਖੋਲ੍ਹਿਆ ਹੈ, ਜਦਕਿ ਇਹ ਸਰਾਸਰ ਝੂਠ ਹੈ।

ਭਾਰਤੀ ਜਨਤਾ ਪਾਰਟੀ ਜਨਰਲ ਸਕੱਤਰ ਪੰਜਾਬ