KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਗਦਰ-2′ ਦੇਖ ਕੇ ਨੌਜਵਾਨ ਨੇ ਲਾਇਆ ਹਿੰਦੁਸਤਾਨ ਜ਼ਿੰਦਾਬਾਦ ਦਾ ਨਾਅਰਾ ਤਾਂ ਨਾਰਾਜ਼ ਫਿਰਕੂ ਅਨਸਰਾਂ ਨੇ ਕੁੱਟ ਕੁੱਟ ਮੌਤ ਦੇ ਘਾਟ ਉਤਾਰਿਆ
A youth was stabbed to death in Jalandhar, the police joined in the investigation

ਗਦਰ-2′ ਦੇਖ ਕੇ ਨੌਜਵਾਨ ਨੇ ਲਾਇਆ ਹਿੰਦੁਸਤਾਨ ਜ਼ਿੰਦਾਬਾਦ ਦਾ ਨਾਅਰਾ ਤਾਂ ਨਾਰਾਜ਼ ਫਿਰਕੂ ਅਨਸਰਾਂ ਨੇ ਕੁੱਟ ਕੁੱਟ ਮੌਤ ਦੇ ਘਾਟ ਉਤਾਰਿਆ


ਗਦਰ-2′ ਦੇਖ ਕੇ ਨੌਜਵਾਨ ਨੇ ਲਾਇਆ ਹਿੰਦੁਸਤਾਨ ਜ਼ਿੰਦਾਬਾਦ ਦਾ ਨਾਅਰਾ ਤਾਂ ਨਾਰਾਜ਼ ਫਿਰਕੂ ਅਨਸਰਾਂ ਨੇ ਕੁੱਟ ਕੁੱਟ ਮੌਤ ਦੇ ਘਾਟ ਉਤਾਰਿਆ

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਛੱਤੀਸਗੜ੍ਹ ਦੇ ਦੁਰਗ ਵਿੱਚ ਇੱਕ ਨੌਜਵਾਨ ਨੂੰ ਗਦਰ-2 ਦੇਖ ਕੇ ਹਿੰਦੁਸਤਾਨ ਜ਼ਿੰਦਾਬਾਦ ਦਾ ਨਾਅਰਾ ਲਾਉਣਾ ਮਹਿੰਗਾ ਪਿਆ। ਉਸ ਦੇ ਨਾਅਰੇਬਾਜ਼ੀ ਤੋਂ ਗੁੱਸੇ ‘ਚ ਆ ਕੇ ਉਸ ਦੇ ਕੁਝ ਫਿਰਕਾ ਪ੍ਰਸਤ ਸਾਥੀਆਂ ਨੇ ਉਸ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਵਿਰੋਧੀ ਪਾਰਟੀ ਭਾਜਪਾ ਨੇ ਪੁਲੀਸ ’ਤੇ ਕਾਂਗਰਸੀ ਆਗੂਆਂ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ ਹੈ।

ਛੱਤੀਸਗੜ੍ਹ ਦੇ ਦੁਰਗ ਜ਼ਿਲੇ ਦੇ ਖੁਰਸੀਪਰ ਥਾਣਾ ਖੇਤਰ ਦੇ ਆਈਟੀਆਈ ਗਰਾਊਂਡ ਵਿੱਚ ਇਹ ਵਾਰਦਾਤ ਵਾਪਰੀ। ਦਰਅਸਲ ਸ਼ਨੀਵਾਰ ਸ਼ਾਮ ਆਈਟੀਆਈ ਗਰਾਊਂਡ ‘ਚ ਦੋ ਨੌਜਵਾਨ ਮੋਬਾਈਲ ‘ਤੇ ਐਕਟਰ ਸੰਨੀ ਦਿਓਲ ਦੀ ਨਵੀਂ ਫਿਲਮ ਗਦਰ-2 ਦੇਖ ਰਹੇ ਸਨ। ਇਸ ਦੌਰਾਨ ਜਦੋਂ ਮਲਕੀਤ ਸਿੰਘ ਨੇ ਕਿਸੇ ਸੀਨ ‘ਤੇ ਆਪਣਾ ਪ੍ਰਤੀਕਰਮ ਦਿੱਤਾ ਤਾਂ ਕੋਲ ਖੜ੍ਹੇ ਖਾਸ ਭਾਈਚਾਰੇ ਦੇ ਲੜਕਿਆਂ ਨੇ ਉਸ ਨੂੰ ਲੱਤਾਂ-ਬਾਹਾਂ ਨਾਲ ਬੇਤਹਾਸ਼ਾ ਕੁੱਟਿਆ। ਜਦੋਂ ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਹ ਉਸ ਨੂੰ ਸਥਾਨਕ ਹਸਪਤਾਲ ਲੈ ਗਏ, ਜਿੱਥੇ ਉਸ ਦੀ ਹਾਲਤ ਜ਼ਿਆਦਾ ਖਰਾਬ ਹੋਣ ‘ਤੇ ਉਸ ਨੂੰ ਰਾਏਪੁਰ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਸਵੇਰੇ 4 ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ।

 

Leave a Reply